ਅਗਲੇ 5 ਦਿਨ ਤੱਕ ਏਨਾ ਸੂਬਿਆਂ ‘ਚ ਪਵੇਗਾ ਲਗਾਤਾਰ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਰੇਡ ਅਲਰਟ

ਸਮਾਜ

ਦੇਸ਼ ਵਿਚ ਇਕ ਵਾਰ ਫਿਰ ਤੋਂ ਮੌਸਮ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਰ ਰਾਜ ਵਿੱਚ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ (ਆਈਐਮਡੀ) ਨੇ ਕਈ ਸੂਬਿਆਂ ਲਈ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਆਈਐਮਡੀ ਨੇ ਰਾਜਸਥਾਨ, ਗੁਜਰਾਤ ਅਤੇ ਮਹਾਰਾਸ਼ਟਰ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ਸ਼ੁੱਕਰਵਾਰ ਨੂੰ ਜਾਰੀ ਬੁਲੇਟਿਨ ਵਿਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ, ਰਾਜਸਥਾਨ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ 22 ਤੋਂ 27 ਜੁਲਾਈ ਦੇ ਵਿਚਕਾਰ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਯੂਪੀ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਰਿਪੋਰਟਾਂ ਮੁਤਾਬਕ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਅਗਲੇ ਤਿੰਨ ਦਿਨਾਂ ਤੱਕ ਓਡੀਸ਼ਾ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਵਿਭਾਗ ਨੇ ਛੱਤੀਸਗੜ੍ਹ, ਵਿਦਰਭ ਅਤੇ ਮੱਧ ਪ੍ਰਦੇਸ਼ ‘ਚ ਅਗਲੇ 5 ਦਿਨਾਂ ਤੱਕ ਭਾਰੀ ਮੀਂਹ ਦੇ ਨਾਲ ਤੂਫਾਨ ਦਾ ਅਲਰਟ ਜਾਰੀ ਕੀਤਾ ਹੈ।

ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਵਿਦਰਭ ਵਿੱਚ 22 ਤੋਂ 25 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪੱਛਮੀ ਬੰਗਾਲ ਤੇ ਸਿੱਕਮ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਗਲੇ 5 ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਸਕਾਈਮੇਟ ਵੈਦਰ ਦੀ ਰਿਪੋਰਟ ਮੁਤਾਬਕ ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ ਦੇ ਕੁਝ ਹਿੱਸਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਛੱਤੀਸਗੜ੍ਹ ਅਤੇ ਤੇਲੰਗਾਨਾ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਦੂਜੇ ਪਾਸੇ, ਮਰਾਠਵਾੜਾ, ਵਿਦਰਭ, ਕੋਂਕਣ ਅਤੇ ਗੋਆ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਬਾਰਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਕਰਨਾਟਕ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਉੱਤਰ-ਪੂਰਬੀ ਭਾਰਤ, ਓਡੀਸ਼ਾ, ਪੱਛਮੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ ਵਿੱਚ ਵੀ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੇਸ਼ ਦੇ ਕਈ ਸੂਬਿਆਂ ‘ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮਹਾਰਾਸ਼ਟਰ, ਉੱਤਰਾਖੰਡ, ਗੁਜਰਾਤ, ਰਾਜਸਥਾਨ ਸਮੇਤ ਕਈ ਸੂਬਿਆਂ ‘ਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *