ਅੱਜ ਸ਼ਾਮ ਤੱਕ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ, ਤੇਜ਼ ਹਵਾਵਾਂ ਨਾਲ ਪਵੇਗਾ ਭਾਰੀ ਮੀਹ

ਸਮਾਜ

ਪੰਜਾਬ ਦੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਹੀ ਨਹੀਂ, ਸਗੋਂ ਉੱਤਰ ਭਾਰਤ ਦੇ ਕਈ ਸੂਬਿਆਂ ਜਿਵੇਂ ਕਿ ਯੂ ਪੀ, ਦਿੱਲੀ, ਮੱਧ ਪ੍ਰਦੇਸ਼ ਵਿਚ ਹਰ ਪਾਸੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ ਪਰ ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖਬਰ ਹੈ। ਪੰਜਾਬ ‘ਚ ਆਉਣ ਵਾਲੇ ਕੁਝ ਦਿਨਾਂ ‘ਚ ਮੌਸਮ ‘ਚ ਬਦਲਾਅ ਆਉਣ ਵਾਲਾ ਹੈ, ਜਿਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ।

ਪੰਜਾਬ ‘ਚ ਬੁੱਧਵਾਰ ਤੋਂ ਮੌਸਮ ਬਦਲਣਾ ਤੈਅ ਹੈ। ਬੱਦਲ ਅਤੇ ਤੇਜ਼ ਹਵਾਵਾਂ ਲੋਕਾਂ ਨੂੰ ਇਸ ਕੜਕਦੀ ਧੁੱਪ ਤੋਂ ਰਾਹਤ ਦਿਵਾਉਣਗੀਆਂ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਹੁਸ਼ਿਆਰਪੁਰ, ਲੁਧਿਆਣਾ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਫਿਰੋਜ਼ਪੁਰ, ਬਠਿੰਡਾ, ਮੁਕਤਸਰ, ਫਰੀਦਕੋਟ, ਬਰਨਾਲਾ ਅਤੇ ਮਾਨਸਾ ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੰਗਲਵਾਰ ਦਾ ਦਿਨ ਗਰਮ ਸੀ। ਵੱਧ ਤੋਂ ਵੱਧ ਤਾਪਮਾਨ 43.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਘੱਟੋ ਘੱਟ ਤਾਪਮਾਨ 30.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿਨ-ਰਾਤ ਦੇ ਪਾਰੇ ‘ਚ ਸਿਰਫ 13 ਡਿਗਰੀ ਦਾ ਫਰਕ ਹੈ ਪਰ ਰਾਹਤ ਦੀ ਗੱਲ ਇਹ ਹੈ ਕਿ ਅੱਜ ਸ਼ਾਮ ਤੋਂ ਬੱਦਲ ਛਾਏ ਰਹਿਣਗੇ ਅਤੇ ਕੱਲ ਤੋਂ ਲੈ ਕੇ 20 ਜੂਨ ਤੱਕ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ 16 ਅਤੇ 17 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।

ਅੱਜ ਉੱਤਰ-ਪੂਰਬੀ ਭਾਰਤ, ਤੇਲੰਗਾਨਾ, ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਓਡੀਸ਼ਾ, ਝਾਰਖੰਡ ਦੇ ਕੁਝ ਹਿੱਸਿਆਂ, ਬਿਹਾਰ, ਛੱਤੀਸਗੜ੍ਹ, ਕਰਨਾਟਕ, ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਲ ਟਾਪੂਆਂ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੂਰਬੀ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *