ਆਮ ਲੋਕਾਂ ਤੇ ਮਹਿੰਗਾਈ ਦੀ ਵੱਡੀ ਮਾਰ, ਅੱਜ ਏਨੇ ਰੁਪਏ ਹੋਰ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸਮਾਜ

ਆਮ ਆਦਮੀ ਨੂੰ ਇਕ ਹੋਰ ਝਟਕਾ ਲੱਗਾ ਹੈ। 14.2 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਧ ਗਈ ਹੈ। ਇਸ ਦੀ ਕੀਮਤ ਵਿੱਚ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਚ ਘਰੇਲੂ ਐਲਪੀਜੀ ਸਿਲੰਡਰ ਹੁਣ 1053 ਰੁਪਏ ਚ ਮਿਲੇਗਾ। 14.2 ਕਿਲੋ ਦੇ ਸਿਲੰਡਰ ਦੇ ਨਾਲ ਹੀ 5 ਕਿਲੋ ਦੇ ਛੋਟੇ ਘਰੇਲੂ ਸਿਲੰਡਰ ਦੀ ਕੀਮਤ ਵੀ ਵਧੀ ਹੈ। ਇਸ ਦੀ ਕੀਮਤ ਵਿਚ 18 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਘਟਾ ਦਿੱਤੀ ਗਈ ਹੈ। ਇਸ ਦੀ ਕੀਮਤ ਵਿੱਚ 8.50 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਗਈ ਹੈ। ਹਾਲਾਂਕਿ, ਇਹ ਰਾਹਤ ਜ਼ਿਆਦਾ ਨਹੀਂ ਹੈ ਕਿਉਂਕਿ ਕੁਝ ਦਿਨ ਪਹਿਲਾਂ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਧੀਆਂ ਸਨ।

ਪਿਛਲੇ ਕੁਝ ਦਿਨਾਂ ਚ ਖਪਤਕਾਰਾਂ ਲਈ ਇਕ ਵੱਡੀ ਖਬਰ ਆਈ ਸੀ, ਜਿਸ ਚ ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਨੇ ਕਈ ਸ਼ਹਿਰਾਂ ਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਚ ਕਰੀਬ 200 ਰੁਪਏ ਦੀ ਕਟੌਤੀ ਕੀਤੀ ਸੀ ਪਰ ਬੁੱਧਵਾਰ ਨੂੰ ਇਕ ਵੱਡਾ ਝਟਕਾ ਦਿੰਦੇ ਹੋਏ ਘਰੇਲੂ ਗੈਸ ਸਿਲੰਡਰਾਂ ਦੀ ਕੀਮਤ ਵਧਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਧਾਨੀ ‘ਚ ਪਿਛਲੇ ਇਕ ਸਾਲ ‘ਚ ਘਰੇਲੂ ਐੱਲਪੀਜੀ ਸਿਲੰਡਰ ਦੀ ਕੀਮਤ 834.50 ਰੁਪਏ ਤੋਂ ਵਧ ਕੇ 1,053 ਰੁਪਏ ਹੋ ਗਈ ਹੈ। 14.2 ਕਿਲੋਗ੍ਰਾਮ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਦਰ ਵਿੱਚ ਆਖਰੀ ਵਾਰ 19 ਮਈ, 2022 ਨੂੰ 4 ਰੁਪਏ ਦਾ ਵਾਧਾ ਕੀਤਾ ਗਿਆ ਸੀ।

200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ
ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਉਜਵਲਾ ਯੋਜਨਾ ਤਹਿਤ 200 ਰੁਪਏ ਪ੍ਰਤੀ ਸਿਲੰਡਰ ਸਬਸਿਡੀ ਦੇਣ ਦਾ ਐਲਾਨ ਕੀਤਾ ਸੀ। ਇਹ ਸਬਸਿਡੀ ਸਾਲਾਨਾ 12 ਸਿਲੰਡਰਾਂ ਤੱਕ ਹੀ ਮਿਲੇਗੀ। ਸਰਕਾਰ ਦੇ ਇਸ ਕਦਮ ਨਾਲ 9 ਕਰੋੜ ਤੋਂ ਜ਼ਿਆਦਾ ਖਪਤਕਾਰਾਂ ਨੂੰ ਫਾਇਦਾ ਹੋਇਆ ਹੈ।

Leave a Reply

Your email address will not be published. Required fields are marked *