ਕਿਸਾਨਾਂ ਲਈ ਚੰਗੀ ਖ਼ਬਰ, ਹੁਣ ਏਨਾ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਕਰਜ਼ੇ ‘ਚ ਦੇ ਦਿੱਤੀ ਵੱਡੀ ਛੋਟ

ਸਮਾਜ

ਦੇਸ਼ ਦੀ ਕੇਂਦਰ ਸਰਕਾਰ ਜਿੱਥੇ ਖੇਤੀਬਾੜੀ ਦੇ ਕਿੱਤੇ ਨੂੰ ਹੁਲਾਰਾ ਦੇਣ ਲਈ ਸਮੇ ਸਮੇ ਤੇ ਕਿਸਾਨਾਂ ਦੀ ਭਲਾਈ ਲਈ ਐਲਾਨ ਕਰਦੀ ਰਹਿੰਦੀ ਹੈ। ਜਿੱਥੇ ਕੀ ਕਿਸਾਨਾਂ ਦੇ ਖਾਤੇ ‘ਚ ਵੀ ਹਰ ਮਹੀਨੇ 2000 ਰੁਪਏ ਦੀ ਕਿਸ਼ਤ ਪਾਈ ਜਾਂਦੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋ ਕਿਸਾਨਾਂ ਲਈ ਕਈ ਹੋਰ ਤਰਾਂ ਦੀਆ ਸਕੀਮਾਂ ਵੀ ਚਲਾਈਆਂ ਜਾਂਦੀਆਂ ਹਨ। ਹੁਣ ਕਿਸਾਨਾਂ ਲਈ ਇੱਕ ਹੋਰ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ

ਕੇਂਦਰੀ ਮੰਤਰੀ ਮੰਡਲ ਨੇ ਕਿਸਾਨ ਕ੍ਰੈਡਿਟ ਕਾਰਡ ‘ਤੇ 3 ਲੱਖ ਰੁਪਏ ਤੱਕ ਦੀ ਕਰਜ਼ਾ ਮੁਆਫੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਿਸਾਨਾਂ ਨੂੰ 1.5 ਫੀਸਦੀ ਵਿਆਜ ਦੀ ਦਰ ਨਾਲ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਹੁਣ ਤੱਕ 3 ਕਰੋੜ ਤੋਂ ਵੱਧ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ। ਸਰਕਾਰ ਨੇ ਇਸ ਯੋਜਨਾ ਦੀ ਕ੍ਰੈਡਿਟ ਗਾਰੰਟੀ ਨੂੰ 4.5 ਕਰੋੜ ਰੁਪਏ ਤੋਂ ਵਧਾ ਕੇ 5 ਕਰੋੜ ਰੁਪਏ ਕਰ ਦਿੱਤਾ ਹੈ।

ਮੰਤਰੀ ਮੰਡਲ ਨੇ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਖੇਤੀਬਾੜੀ ਕਰਜ਼ਿਆਂ ‘ਤੇ ਸਾਲਾਨਾ 1.5 ਪ੍ਰਤੀਸ਼ਤ ਦੀ ਵਿਆਜ ਸਬਸਿਡੀ ਨੂੰ ਮਨਜ਼ੂਰੀ ਦਿੱਤੀ ਹੈ। ਇਹ ਫੈਸਲਾ ਖੇਤੀਬਾੜੀ ਖੇਤਰ ਲਈ ਢੁਕਵੇਂ ਕਰਜ਼ੇ ਦੇ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ, ਅਨੁਰਾਗ ਠਾਕੁਰ ਨੇ ਕਿਹਾ ਕਿ ਮੰਤਰੀ ਮੰਡਲ ਨੇ ਯਾਤਰਾ ਅਤੇ ਸੈਰ-ਸਪਾਟੇ ਲਈ ਐਮਰਜੈਂਸੀ ਕ੍ਰੈਡਿਟ ਲਾਈਨ ਗਾਰੰਟੀ ਯੋਜਨਾ ਦੀ ਹੱਦ ਵਧਾ ਕੇ 50,000 ਕਰੋੜ ਰੁਪਏ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ| ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ|

Leave a Reply

Your email address will not be published. Required fields are marked *