ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਮੀਟਿੰਗ ਦੌਰਾਨ ਭਗਵੰਤ ਮਾਨ ਨੇ ਚੁਕਿਆ ਪੰਜਾਬ ਦਾ ਇਹ ਮੁੱਦਾ, ਇੱਥੇ ਪੜ੍ਹੋ ਕੀ

ਸਮਾਜ

ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਸ਼ਿਆਂ ਦੀ ਤਸਕਰੀ ਅਤੇ ਕੌਮੀ ਸੁਰੱਖਿਆ ਬਾਰੇ ਇੱਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਕੋਈ ਇਸ ਖਤਰੇ ਨਾਲ ਲੜਨ ਲਈ ਇਕਜੁੱਟ ਹੋ ਕੇ ਕੰਮ ਕਰੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਿਆਂ ਤੋਂ ਸਿਹਰਾ ਲੈਣ ਦੀ ਦੌੜ ਵਿਚ ਨਹੀਂ ਪੈਣਾ ਚਾਹੀਦਾ, ਸਗੋਂ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਅੱਤਵਾਦੀਆਂ ਨੂੰ ਖ਼ਤਮ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਸੂਬਿਆਂ ਨੂੰ ਚਾਹੀਦਾ ਹੈ ਕਿ ਉਹ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਨੀਤੀ ਬਣਾਉਣ ਅਤੇ ਇਸ ਨੂੰ ਨੁਕਸ ਰਹਿਤ ਨਾਲ ਲਾਗੂ ਕਰਨ ਤਾਂ ਜੋ ਲੋੜੀਂਦੇ ਨਤੀਜੇ ਹਾਸਲ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਇਸ ਗੱਠਜੋੜ ਨੂੰ ਦੇਸ਼ ਦੀ ਸੁਰੱਖਿਆ, ਪ੍ਰਭੂਸੱਤਾ ਅਤੇ ਅਖੰਡਤਾ ਲਈ ਇੱਕ ਬਹੁਤ ਵੱਡਾ ਖਤਰਾ ਦੱਸਿਆ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਲਈ ਇਸ ਖਤਰੇ ਨੂੰ ਜਲਦ ਤੋਂ ਜਲਦ ਖਤਮ ਕਰਨ ਦੀ ਲੋੜ ਹੈ।

ਭਗਵੰਤ ਮਾਨ ਨੇ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਸਾਰੇ ਸੂਬਿਆਂ ਨੂੰ ਆਪਣੇ ਮੱਤਭੇਦਾਂ ਨੂੰ ਪਾਸੇ ਰੱਖ ਕੇ ਇਸ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਫੋਰੈਂਸਿਕ ਲੈਬਾਰਟਰੀ ਸਥਾਪਤ ਕਰਨ ਲਈ ਕੇਂਦਰ ਸਰਕਾਰ ਨੂੰ ਹਰ ਸੰਭਵ ਮਦਦ ਅਤੇ ਸਹਿਯੋਗ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਕੰਡਿਆਲੀਆਂ ਤਾਰਾਂ ਰਾਹੀਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਹੋਰ ਵਸਤਾਂ ਦੀ ਤਸਕਰੀ ਦਾ ਸਾਹਮਣਾ ਕਰ ਰਿਹਾ ਹੈ।

ਇਸ ਦੇ ਬਾਵਜੂਦ ਪੰਜਾਬ ‘ਚ ਡਰੱਗ ਟੈਸਟਿੰਗ ਲਈ ਅਜਿਹੀ ਕੋਈ ਲੈਬ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਲੈਬਾਰਟਰੀ ਨੂੰ ਸਥਾਪਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

Leave a Reply

Your email address will not be published. Required fields are marked *