ਕੱਲ ਤੋਂ ਅਗਲੇ 3 ਦਿਨਾਂ ਤੱਕ ਪੰਜਾਬ ਦੇ ਏਨਾ ਥਾਵਾਂ ਤੇ ਹੋਵੇਗੀ ਭਾਰੀ ਬਾਰਿਸ਼, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

ਸਮਾਜ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ ਲਈ ਭਾਰੀ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨ ਤਾਰਨ, ਜਲੰਧਰ,

ਕਪੂਰਥਲਾ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿੱਚ ਦੁਆਬੇ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪੂਰਬੀ ਮਾਲਵਾ ਦੇ ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਭਾਰੀ ਮੀਂਹ ਕਾਰਨ ਹੇਠਲੇ ਇਲਾਕਿਆਂ ‘ਚ ਪਾਣੀ ਭਰ ਸਕਦਾ ਹੈ। ਅਜਿਹੇ ‘ਚ ਭਾਰੀ ਬਰਸਾਤ ਦੇ ਦਿਨਾਂ ‘ਚ ਹੇਠਲੇ ਇਲਾਕਿਆਂ ‘ਚ ਜਾਣ ਤੋਂ ਬਚਣ ਲਈ ਵਿਭਾਗ ਨੇ ਲੋਕਾਂ ਨੂੰ ਅਲਰਟ ਕਰ ਦਿੱਤਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਚਿ ਤਾ ਵ ਨੀ ਵੀ ਦਿੱਤੀ ਗਈ ਹੈ ਕਿ ਉਹ ਮੀਂਹ ਦੌਰਾਨ ਗੱਡੀ ਚਲਾਉਂਦੇ ਸਮੇਂ ਸਾਵਧਾਨੀ ਵਰਤਣ।

ਦੱਸ ਦਈਏ ਕਿ ਸੋਮਵਾਰ ਸਵੇਰੇ ਗਰਮੀ ਨੇ ਲੋਕਾਂ ਨੂੰ ਬੇਚੈਨ ਕਰ ਦਿੱਤਾ। ਸਵੇਰੇ 8 ਵਜੇ ਸੂਬੇ ਦਾ ਪਾਰਾ 26 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਮੁਤਾਬਕ ਅੱਜ ਸਾਰਾ ਦਿਨ ਤੇਜ਼ ਧੁੱਪ ਰਹੇਗੀ, ਜਿਸ ਕਾਰਨ ਪਾਰਾ ਚੜ੍ਹੇਗਾ, ਜਦਕਿ ਕੱਲ੍ਹ ਤੋਂ ਮੌਸਮ ਫਿਰ ਬਦਲੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਭਲਕੇ ਲੁਧਿਆਣਾ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *