ਗਰਮੀ ਤੋਂ ਮਿਲੇਗੀ ਰਾਹਤ, ਆਉਣ ਵਾਲੇ ਦਿਨਾਂ ਚ ਏਨਾ ਥਾਵਾਂ ਤੇ ਆ ਰਹੀ ਹੈ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਸਮਾਜ

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮੀ ਵਧ ਰਹੀ ਹੈ। ਹਰ ਕੋਈ ਇਸ ਭਿਆਨਕ ਗਰਮੀ ਤੋਂ ਬਚਣ ਲਈ ਮਾਨਸੂਨ ਦੇ ਮੌਸਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਇਕ ਵੱਡੀ ਖੁਸ਼ਖਬਰੀ ਦਿੱਤੀ ਹੈ, ਜਿਸ ਨਾਲ ਪੰਜਾਬ ‘ਚ ਜਲਦ ਹੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਦਰਅਸਲ, ਮੌਸਮ ਵਿਭਾਗ ਨੇ ਉੱਤਰ-ਪੱਛਮੀ ਭਾਰਤ ਅਤੇ ਹੋਰ ਥਾਵਾਂ ‘ਤੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਮੌਸਮ ਵਿਭਾਗ ਨੇ 30 ਜੁਲਾਈ ਨੂੰ ਉੱਤਰਾਖੰਡ ਵਿੱਚ 1 ਜੁਲਾਈ ਨੂੰ ਪੱਛਮੀ ਰਾਜਸਥਾਨ, 27 ਅਤੇ 28 ਜੁਲਾਈ ਨੂੰ ਪੂਰਬੀ ਰਾਜਸਥਾਨ, 28 ਜੂਨ ਅਤੇ 1 ਜੁਲਾਈ ਨੂੰ ਪੱਛਮੀ ਉੱਤਰ ਪ੍ਰਦੇਸ਼ ਅਤੇ 29 ਅਤੇ 30 ਜੂਨ ਨੂੰ ਪੰਜਾਬ ਦੇ ਨਾਲ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ਤੇ ਭਾਰੀ ਮੀਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਵੇਗੀ। ਇਸੇ ਤਰ੍ਹਾਂ ਭਾਰਤ ਨੇ ਆਖਿਆ ਸਰਗਰਮ ਉੱਤਰੀ ਪੱਛਮੀ ਭਾਰਤ ਕਰੇਗਾ ਜਿਸ ਤੇ ਚਾਂਦੀ ਇਸ ਮਾਨਸੂਨ ਦੇ ਮੌਸਮ ਵਿਚ ਪੈਣ ਵਾਲੇ ਮੀਂਹ ਕਾਰਨ ਲੋਕ ਗਰਮੀ ਤੋਂ ਰਾਹਤ ਪਾ ਸਕਦੇ।

ਜ਼ਿਕਰਯੋਗ ਹੈ ਕਿ ਇਕ ਪਾਸੇ ਜਿੱਥੇ ਪੰਜਾਬ ਦੀ ਸਿਆਸਤ ਕਾਫੀ ਗਰਮ ਹੈ, ਦੂਜੇ ਪਾਸੇ ਮੌਸਮ ਨੇ ਵੀ ਕਾਫ਼ੀ ਲੋਕਾਂ ਦੇ ਵੱਟ ਕੱਢੇ ਪਏ ਹਨ। ਹਰ ਕੋਈ ਕਹਿ ਰਿਹਾ ਹੈ ਕਿ ਮਾਨਸੂਨ ਦੇ ਮੌਸਮ ਵਿਚ ਹੋਈ ਬਾਰਿਸ਼ ਨਾਲ ਉਨ੍ਹਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਜਿਸ ‘ਤੇ ਮੌਸਮ ਵਿਭਾਗ ਨੇ ਪੰਜਾਬ ਸਮੇਤ ਪੂਰੇ ਸੂਬੇ ‘ਚ ਜਲਦ ਹੀ ਕਈ ਸੂਬਿਆਂ ‘ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Leave a Reply

Your email address will not be published. Required fields are marked *