ਦੁਬਾਰਾ ਤੋਂ ਫਿਰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ, ਪੰਜਾਬ ਦੇ ਲੋਕਾਂ ਨੂੰ ਦੇਣਗੇ ਇਹ ਵੱਡਾ ਤੋਹਫ਼ਾ

ਸਮਾਜ

ਪ੍ਰਧਾਨ ਮੰਤਰੀ ਮੋਦੀ ਜਲਦ ਹੀ ਪੰਜਾਬ ਨੂੰ ਦੇਣਗੇ ਵੱਡਾ ਤੋਹਫਾ। ਉਹ ਫਿਰੋਜ਼ਪੁਰ ਵਿਖੇ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਪੰਜਾਬ ਭਾਜਪਾ ਦੇ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਵਿਧਾਨ ਸਭਾ ‘ਚ ਇਹ ਗੱਲ ਕਹੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜਲਦੀ ਹੀ ਇਸ ਦਾ ਉਦਘਾਟਨ ਕਰਨਗੇ।

ਅਜੇ ਇਹ ਸਪੱਸ਼ਟ ਨਹੀਂ ਹੈ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਆਕੇ ਫਿਰੋਜ਼ਪੁਰ ਸਥਿਤ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ। ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਜਦੋਂ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੌਰੇ ‘ਤੇ ਆਏ ਸਨ ਤਾਂ ਫਿਰੋਜ਼ਪੁਰ ਜ਼ਿਲ੍ਹੇ ‘ਚ ਸੁਰੱਖਿਆ ਹਾਲਾਤ ਵਿਗੜ ਗਏ ਸਨ।

ਜ਼ਿਕਰਯੋਗ ਹੈ ਕਿ ਅੱਜ ਪੰਜਾਬ ਵਿਧਾਨ ਸਭਾ ਚ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਨੇ ਫਿਰੋਜ਼ਪੁਰ ਚ ਪੀ ਜੀ ਆਈ ਸੈਟੇਲਾਈਟ ਸੈਂਟਰ ਦੇ ਰੱਖ-ਰਖਾਅ ਦਾ ਮੁੱਦਾ ਚੁੱਕਿਆ। ਰਜਨੀਸ਼ ਦਹੀਆ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਸਥਾਪਤ ਕਰਨ ਦੀ ਗੱਲ ਚੱਲ ਰਹੀ ਸੀ ਪਰ ਉਦੋਂ ਤੋਂ 10 ਸਾਲ ਬੀਤ ਚੁੱਕੇ ਹਨ ਅਤੇ ਅਜਿਹਾ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਆਪਣਾ ਕੰਮ ਸ਼ੁਰੂ ਕਰਨਾ ਚਾਹੀਦਾ ਹੈ | ਪਿਛਲੀ ਵਾਰ ਜਦੋਂ ਪ੍ਰਧਾਨ ਮੰਤਰੀ ਨੀਂਹ ਪੱਥਰ ਰੱਖਣ ਆਏ ਸਨ ਤਾਂ ਸੁਰੱਖਿਆ ਕਾਰਨਾਂ ਕਰਕੇ ਇਹ ਸੰਭਵ ਨਹੀਂ ਸੀ ਹੋ ਸਕਿਆ।

ਜ਼ਿਕਰਯੋਗ ਹੈ ਕਿ ਇਸ ਸਾਲ 5 ਜਨਵਰੀ ਨੂੰ ਚੰਨੀ ਦੇ ਸ਼ਾਸਨਕਾਲ ਚ ਪੀਐੱਮ ਦੀ ਕਾਰ ਅਤੇ ਕਾਫਲਾ ਫਿਰੋਜ਼ਪੁਰ ਨੇੜੇ ਇਕ ਪੁਲ ਤੇ ਫਸ ਗਏ ਸਨ ਅਤੇ ਸੁਰੱਖਿਆ ਚ ਗੜਬੜੀ ਹੋਣ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਵਾਪਸ ਪਰਤਣਾ ਪਿਆ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਹਵਾਈ ਅੱਡੇ ‘ਤੇ ਪੰਜਾਬ ਦੇ ਇੱਕ ਅਧਿਕਾਰੀ ਨੂੰ ਕਿਹਾ ਕਿ ਉਹ ਆਪਣੇ ਮੁੱਖ ਮੰਤਰੀ ਦਾ ਜਿਉਂਦੇ ਪਰਤਣ ਲਈ ਧੰਨਵਾਦ ਕਰਨ। ਇਸ ਘਟਨਾ ਤੋਂ ਬਾਅਦ ਸਿਆਸੀ ਤੌਰ ‘ਤੇ ਕਾਫੀ ਹਲਚਲ ਹੋਈ ਤੇ ਉਸ ਵੇਲੇ ਦੀ ਕਾਂਗਰਸ ਸਰਕਾਰ ਨੂੰ ਸਫਾਈ ਦੇਣੀ ਪਈ।

Leave a Reply

Your email address will not be published. Required fields are marked *