ਪੰਜਾਬ ਬਜਟ ਚ ਮਾਨ ਸਰਕਾਰ ਨੇ ਫ੍ਰੀ ਬਿਜਲੀ ਦੇ ਨਾਲ ਨਾਲ ਕਰਤੇ ਕਈ ਵੱਡੇ ਐਲਾਨ, ਔਰਤਾਂ ਨੂੰ ਵੀ ਮਿਲ ਸਕਦਾ ਹੈ ਵੱਡਾ ਤੋਹਫ਼ਾ, ਜਲਦੀ ਪੜ੍ਹੋ

ਸਮਾਜ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰ ਰਹੇ ਹਨ। ਇਹ ਸਰਕਾਰ ਦਾ ਪਹਿਲਾ ਬਜਟ ਹੈ। ਪੰਜਾਬ ਦੀ ਮਾੜੀ ਆਰਥਿਕ ਹਾਲਤ ਦਰਮਿਆਨ ਵਿੱਤ ਮੰਤਰੀ ਨੇ ਕਈ ਵੱਡੇ ਐਲਾਨ ਕੀਤੇ। ਵਿੱਤ ਮੰਤਰੀ ਨੇ 1 ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਅਤੇ 36000 ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦਾ ਐਲਾਨ ਵੀ ਕੀਤਾ।

ਚੀਮਾ ਨੇ ਕਿਹਾ ਕਿ ਸੂਬੇ ਦੇ 2,728 ਪੇਂਡੂ ਅਤੇ 212 ਸ਼ਹਿਰੀ ਸਕੂਲਾਂ ਵਿੱਚ ਚਾਰਦੀਵਾਰੀ ਨਹੀਂ ਹੈ। ਇਸ ਤੋਂ ਇਲਾਵਾ 2310 ਪੇਂਡੂ ਅਤੇ 93 ਸ਼ਹਿਰੀ ਸਕੂਲਾਂ ਦੀਆਂ ਕੰਧਾਂ ਦੀ ਮੁਰੰਮਤ ਦੀ ਲੋੜ ਹੈ। ਵਿੱਤ ਮੰਤਰੀ ਨੇ ਹਰੇਕ ਜ਼ਿਲ੍ਹੇ ਦੇ ਪਹਿਲੇ ਦਰਜੇ ਦੇ ਅਤਿ-ਆਧੁਨਿਕ ਸਕੂਲਾਂ ਲਈ 424 ਕਰੋੜ ਰੁਪਏ ਮੁਹੱਈਆ ਕਰਵਾਏ। ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾਉਣ ਲਈ ਬਜਟ ਵਿੱਚ 23 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਚੀਮਾ ਨੇ ਕਿਹਾ ਕਿ ‘ਫਰਿਸ਼ਤਾ ਯੋਜਨਾ’ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਇਸ ਨਾਲ ਸੜਕ ਹਾ ਦ ਸਿ ਆਂ ਚ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਅੱਗੇ ਆਉਣ ਵਾਲਿਆਂ ਨੂੰ ਉਤਸ਼ਾਹ ਮਿਲੇਗਾ। ਇਸ ਯੋਜਨਾ ਤਹਿਤ ਸੜਕ ਹਾ ਦ ਸਿ ਆਂ ਚ ਜ਼ਖ਼ਮੀ ਹੋਏ ਲੋਕਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ 19,176 ਸਕੂਲ ਹਨ। ਇਸ ਵਿੱਚੋਂ 3597 ਸਕੂਲਾਂ ਵਿੱਚ ਸੋਲਰ ਪੈਨਲ ਹਨ। ਸਕੂਲਾਂ ਵਿੱਚ ਬਿਜਲੀ ਦੀ ਲਾਗਤ ਨੂੰ ਘਟਾਉਣ ਲਈ ਸਾਰੇ ਸਕੂਲਾਂ ਵਿੱਚ ਸੋਲਰ ਪੈਨਲ ਲਗਾਏ ਜਾਣਗੇ। ਇਸ ਦੇ ਲਈ 100 ਕਰੋੜ ਰੁਪਏ ਰੱਖੇ ਗਏ ਸਨ। ਸਰਕਾਰ ਵੱਲੋਂ 117 ਮੁਹੱਲਾ ਕਲੀਨਿਕ ਬਣਾਏ ਜਾਣਗੇ। 15 ਅਗਸਤ 2022 ਤੱਕ 75 ਮੁਹੱਲਾ ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਇਸ ਲਈ 77 ਕਰੋੜ ਰੁਪਏ ਰੱਖੇ। ਖ਼ਬਰ ਅਪਡੇਟ ਹੋ ਰਹੀ ਹੈ ਜੁੜੇ ਰਹੋ….

Leave a Reply

Your email address will not be published. Required fields are marked *