ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਇੱਕ ਹੋਰ ਵੱਡਾ ਤੋਹਫ਼ਾ, ਜਾਣੋ ਕੀ

ਸਮਾਜ

ਆਪ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਸੀ। ਉਥੇ ਹੀ ਸਰਕਾਰ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਗਏ ਵਾਅਦੇ ਇਕ ਤੋਂ ਬਾਅਦ ਇਕ ਪੂਰੇ ਹੋ ਰਹੇ ਹਨ। ਪੰਜਾਬ ਸਰਕਾਰ ਵੱਖ-ਵੱਖ ਵਰਗਾਂ ਅਤੇ ਲੋਕਾਂ ਦਾ ਪੂਰਾ ਖਿਆਲ ਰੱਖ ਰਹੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਅਹਿਮ ਫੈਸਲੇ ਲੈ ਰਹੀ ਹੈ। ਪੰਜਾਬ ਸਰਕਾਰ ਵਿਦੇਸ਼ਾਂ ‘ਚ ਰਹਿ ਰਹੇ ਪ੍ਰਵਾਸੀਆਂ ਲਈ ਵੀ ਕਈ ਅਹਿਮ ਕਦਮ ਚੁੱਕ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਪੰਜਾਬ ਆਉਣ-ਜਾਣ ‘ਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਹੁਣ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਐਲਾਨ ਕੀਤਾ ਗਿਆ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਇਕ ਵਾਰ ਫਿਰ ਵੱਡਾ ਐਲਾਨ ਕੀਤਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ 15 ਜੂਨ ਤੋਂ ਰੋਡਵੇਜ਼, ਪਨਬਸ, ਪੈਪਸੂ ਬੱਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਵਲਵੋ ਬੱਸਾਂ ਹੁਣ 15 ਜੂਨ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਦੇ ਕਿਰਾਏ ਦੇ ਅੱਧੇ ਤੋਂ ਵੀ ਘੱਟ ਹੋਵੇਗਾ।

ਉਥੇ ਹੀ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਲਈ ਲੋਕਾਂ ਨੂੰ ਆਪਣੇ ਨਿੱਜੀ ਵਾਹਨਾਂ, ਨਿੱਜੀ ਬੱਸਾਂ ਦੀ ਵਰਤੋਂ ਨਹੀਂ ਕਰਨੀ ਪਵੇਗੀ। ਹੁਣ ਇਹ ਬੱਸਾਂ ਪੰਜਾਬ ਸਰਕਾਰ ਵੱਲੋਂ 15 ਜੂਨ ਤੋਂ ਪੰਜਾਬ ਤੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਸ਼ੁਰੂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਹੋ ਗਿਆ ਹੈ।

ਉਥੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਲਈ ਵੈੱਬਸਾਈਟ ‘ਤੇ ਜਾ ਕੇ ਇਨ੍ਹਾਂ ਬੱਸਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਅੱਜ ਇਥੇ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹੋਰ ਸੁਝਾਅ ਦਿੰਦੇ ਰਹਿਣਾ ਚਾਹੀਦਾ ਹੈ ਕਿਉਂਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਜਨਤਾ ਦਾ ਪੈਸਾ ਲੋਕਾਂ ਲਈ ਖਰਚ ਕੀਤਾ ਜਾ ਰਿਹਾ ਹੈ। ਕਿਉਂਕਿ ਲੋਕਾਂ ਦਾ ਟੈਕਸ ਦਾ ਪੈਸਾ ਉਨ੍ਹਾਂ ਦੇ ਵਿਕਾਸ ‘ਤੇ ਖਰਚ ਕੀਤਾ ਜਾਵੇਗਾ।

Leave a Reply

Your email address will not be published. Required fields are marked *