ਹੁਣੇ ਹੁਣੇ ਭਗਵੰਤ ਮਾਨ ਨੇ ਇਨ੍ਹਾਂ ਕਿਸਾਨਾਂ ਦੇ ਖਾਤਿਆਂ ‘ਚ ਫਿਰ ਭੇਜੇ ਪੈਸੇ, ਇਥੇ ਜਾਣੋ ਤੁਹਾਡੇ ਖਾਤੇ ‘ਚ ਆਏ ਜਾਂ ਨਹੀਂ

ਸਮਾਜ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੰਨਾ ਕਿਸਾਨਾਂ ਨੂੰ 100 ਕਰੋੜ ਰੁਪਏ ਹੋਰ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਰਕਾਰੀ ਮਿੱਲਾਂ ਦੇ ਬਕਾਏ ਵਿੱਚੋਂ 100 ਕਰੋੜ ਰੁਪਏ ਹੋਰ ਜਾਰੀ ਕਰ ਦਿੱਤੇ ਹਨ। ਦੱਸ ਦੇਈਏ ਕਿ ਪਿਛਲੇ ਦਿਨੀ ਕਿਸਾਨਾਂ ਨਾਲ ਹੋਈ ਮੀਟਿੰਗ ‘ਚ ਮੁੱਖ ਮੰਤਰੀ ਮਾਨ ਨੇ 15 ਅਗਸਤ ਤੱਕ 100 ਕਰੋੜ ਹੋਰ ਜਾਰੀ ਕਰਨ ਦੀ ਗੱਲ ਕਹੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਰਕਮ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ 92.59 ਕਰੋੜ ਰੁਪਏ ਦੀ ਬਾਕੀ ਰਕਮ 7 ਸਤੰਬਰ ਨੂੰ ਜਾਰੀ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਬਾਬਾ ਬਕਾਲਾ ਸਾਹਿਬ ਰੱਖੜ ਪੁੰਨਿਆਂ ਦੇ ਮੌਕੇ ‘ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਥੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੱਤਾ। ਮਾਨ ਨੇ ਕਿਹਾ ਕਿ ਆਂਗਨਵਾੜੀਆਂ ਵਿਚ ਭਰਤੀਆਂ ਇਕ-ਦੋ ਮਹੀਨੇ ਵਿਚ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਇਸ ਦਾ ਨੋਟੀਫਿਕੇਸ਼ਨ ਵੀ ਜਲਦੀ ਹੀ ਕੱਢ ਦਿੱਤਾ ਜਾਵੇਗਾ। ਮਾਨ ਨੇ ਅੱਗੇ ਕਿਹਾ ਕਿ ਜਿਸ ਉਮੀਦਵਾਰ ਦੀ ਡਿਗਰੀ ਸਹੀ ਹੋਵੇਗੀ, ਉਸ ਨੂੰ ਹੀ ਆਂਗਣਵਾੜੀ ਵਿਚ ਨੌਕਰੀ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿਫਾਰਸ਼ ਕਰਨ ਵਾਲਿਆਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾਣਗੀਆਂ।

ਜੇ ਤੁਸੀਂ ਹਰ ਰੋਜ਼ ਤਾਜ਼ਾ ਖ਼ਬਰਾਂ ਨੂੰ ਪਹਿਲਾਂ ਵੇਖਣਾ ਚਾਹੁੰਦੇ ਹੋ, ਤਾਂ ਤੁਰੰਤ ਸਾਡੇ ਪੇਜ ਨੂੰ ਲਾਈਕ ਕਰੋ ਅਤੇ ਫਾਲੋ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ, ਸਾਡੇ ਆਰਟੀਕਲ ਬਿਲਕੁਲ ਸਹੀ ਅਤੇ ਸਟੀਕ ਜਾਣਕਾਰੀ ਦਿੰਦੇ ਅਤੇ ਅਸੀਂ ਦਰਸ਼ਕਾਂ ਨੂੰ ਕੋਈ ਗਲਤ ਜਾਣਕਾਰੀ ਨਹੀਂ ਦਿੰਦੇ ਜਿਸ ਨਾਲ ਉਨ੍ਹਾਂ ਨੂੰ ਕੋਈ ਨਿੱਜੀ ਨੁ ਕ ਸਾ ਨ ਹੋਵੇ।

Leave a Reply

Your email address will not be published. Required fields are marked *