ਹੁਣ ਅਗਲੀ ਏਨੀ ਤਰੀਕ ਤੱਕ, ਨਹੀਂ ਹੋਵੇਗਾ ਪੰਜਾਬ ਦੇ ਸਰਕਾਰੀ ਦਫ਼ਤਰਾਂ ਚ’ ਕੋਈ ਵੀ ਕੰਮ

ਸਮਾਜ

ਪੰਜਾਬ ਦੇ ਸਰਕਾਰੀ ਦਫਤਰ 19 ਅਕਤੂਬਰ ਤੱਕ ਨਹੀਂ ਚੱਲਣਗੇ। 10 ਅਕਤੂਬਰ ਤੋਂ ਪਹਿਲਾਂ ਹੀ ਦਫਤਰਾਂ ਵਿੱਚ ਰੁਕਿਆ ਕੰਮ ਹੁਣ 19 ਅਕਤੂਬਰ ਤੱਕ ਨਹੀਂ ਹੋਵੇਗਾ। ਪੰਜਾਬ ਸਰਕਾਰ ਦੇ ਦਫਤਰ ਦੇ ਕਰਮਚਾਰੀਆਂ ਨੇ ਆਪਣੀ ਹੜਤਾਲ 19 ਅਕਤੂਬਰ ਤੱਕ ਵਧਾ ਦਿੱਤੀ ਹੈ। ਇਸ ਲਈ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਰਹੇਗੀ।

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਬਾਡੀ ਨੇ ਪੰਜਾਬ ਸਰਕਾਰ ਦੇ ਦਫ਼ਤਰੀ ਕਰਮਚਾਰੀਆਂ ਦੀ ‘ਕਲਮਛੋੜ ਅਤੇ ਕੰਪਿਊਟਰ ਬੰਦ ਕਰਨ ਦੀ ਹੜਤਾਲ’ ਨੂੰ 10 ਅਕਤੂਬਰ ਤੋਂ 19 ਅਕਤੂਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।

ਪੀਐਸਐਮਐਸਯੂ ਦੇ ਮੁੱਖ ਬੁਲਾਰੇ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਸੂਬਾ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਤੇ ਚੇਅਰਮੈਨ ਮੇਘ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਲਾਜ਼ਮ ਵਰਗ ਹੁਣ ਭਗਵੰਤ ਮਾਨ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਦੇ ਰੌਂਅ ਵਿੱਚ ਹੈ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਗੱਲ ਨਾ ਮੰਨੀ ਤਾਂ ਹੜਤਾਲ ਦੀਵਾਲੀ ਤੋਂ ਅੱਗੇ ਵਧਾਈ ਜਾ ਸਕਦੀ ਹੈ। ਦੱਸ ਦੇਈਏ ਕਿ 10 ਅਕਤੂਬਰ ਤੋਂ ਦਫਤਰਾਂ ‘ਚ ਹੜਤਾਲ ਕਾਰਨ ਲੋਕਾਂ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਅਜੇ ਤੱਕ ਨਾ ਤਾਂ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਸਮਝ ਆਈਆਂ ਹਨ ਤੇ ਨਾ ਹੀ ਮੁਲਾਜ਼ਮਾਂ ਦੀਆਂ।

ਜੇਕਰ ਤੁਸੀਂ ਰੋਜ਼ਾਨਾਂ ਦੀਆਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਤੁਰੰਤ ਸਾਡੇ ਪੇਜ ਨੂੰ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ| ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁ ਕ ਸਾ ਨ ਹੋਵੇ|

Leave a Reply

Your email address will not be published. Required fields are marked *