ਹੁਣ ਨਹੀਂ ਰਹੇਗਾ ਕੋਈ ਵਹੇਲਾ, ਇਹ ਕੰਪਨੀ ਕੱਢਣ ਜਾ ਰਹੀ ਹੈ 42 ਹਜ਼ਾਰ ਨੌਕਰੀਆਂ, ਫਾਰਮ ਭਰਨ ਲਈ ਹੋਜੋ ਤਿਆਰ

ਸਮਾਜ

ਸਟਾਫ ਸਿਲੈਕਸ਼ਨ ਕਮਿਸ਼ਨ (SSC) ਜਲਦੀ ਹੀ 15,247 ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਪੂਰੀ ਕਰੇਗਾ। ਇਹ ਪੱਤਰ ਅਗਲੇ ਕੁਝ ਮਹੀਨਿਆਂ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਜਾਰੀ ਕੀਤੇ ਜਾਣਗੇ। ਪ੍ਰੈਸ ਇਨਫਰਮੇਸ਼ਨ ਬਿਊਰੋ (PIB) ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਇਸ ਦੀ ਪੁਸ਼ਟੀ ਕੀਤੀ ਗਈ ਹੈ।

PIB ਨੇ ਇਕ ਟਵੀਟ ਵਿਚ ਕਿਹਾ ਕਿ ਦਸੰਬਰ 2022 ਤੋਂ ਪਹਿਲਾਂ 42,000 ਨਿਯੁਕਤੀਆਂ ਪੂਰੀਆਂ ਹੋ ਜਾਣਗੀਆਂ। SSC ਨੇ ਆਪਣੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ 67,768 ਅਸਾਮੀਆਂ ਨੂੰ ਤੁਰੰਤ ਭਰਨ ਦੀ ਯੋਜਨਾ ਬਣਾਈ ਹੈ।

ਇਸ ਦੇ ਨਾਲ ਹੀ ਇਸ ਟਵੀਟ ਤੋਂ ਬਾਅਦ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਨਾਲ ਸਰਕਾਰੀ ਨੌਕਰੀਪੇਸ਼ਾ ਲੋਕਾਂ ਦਾ ਮਨੋਬਲ ਜ਼ਰੂਰ ਵਧੇਗਾ, ਕਿਉਂਕਿ ਸਾਲ ਦੇ ਅੰਤ ਤੋਂ ਪਹਿਲਾਂ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਯੋਜਨਾ ਹੈ। ਹਾਲਾਂਕਿ, SSC ਨੇ ਅਜਿਹੇ ਸਮੇਂ ਵਿੱਚ ਵੱਡੇ ਪੱਧਰ ‘ਤੇ ਭਰਤੀ ਦਾ ਐਲਾਨ ਕੀਤਾ ਹੈ, ਜਦੋਂ ‘ਅਗਨੀਪਥ’ ਯੋਜਨਾ ਨੂੰ ਲੈ ਕੇ ਦੇਸ਼ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ।

ਐਲਾਨ ਅਨੁਸਾਰ, SSC 15,247 ਅਸਾਮੀਆਂ ਲਈ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜੋ ਆਉਣ ਵਾਲੇ ਮਹੀਨਿਆਂ ਵਿੱਚ ਵੱਖ-ਵੱਖ ਵਿਭਾਗਾਂ ਦੁਆਰਾ ਜਾਰੀ ਕੀਤੇ ਜਾਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ 10 ਲੱਖ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਅਗਲੇ ਡੇਢ ਸਾਲ ਵਿੱਚ ਸ਼ੁਰੂ ਕਰ ਦਿੱਤੀ ਜਾਵੇਗੀ। ਅਜਿਹੇ ‘ਚ ਸਾਰੇ ਵਿਭਾਗਾਂ ਨੇ ਖਾਲੀ ਅਹੁਦਿਆਂ ‘ਤੇ ਭਰਤੀ ਪੂਰੀ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *