ਹੁਣ ਪੰਜਾਬ ਸਰਕਾਰ ਨੇ ਅਧਿਆਪਕਾ ਲਈ ਕਰ ਦਿੱਤਾ ਇਹ ਜ਼ਰੂਰੀ ਐਲਾਨ, ਜਾਣੋ ਕੀ

ਸਮਾਜ

ਪੰਜਾਬ ਦੀ ਭਗਵੰਤ ਮਾਨ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਅਹਿਮ ਫੈਸਲੇ ਲੈਂਦੀ ਆ ਰਹੀ ਹੈ। ਉਧਰ, ਮਾਨ ਸਰਕਾਰ ਨੇ ਹੁਣ ਪੰਜਾਬ ਵਿੱਚ ਅਧਿਆਪਕਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਪੰਜਾਬ ਸਰਕਾਰ ਨੇ ਛੁੱਟੀਆਂ ਲੈਕੇ ਵਿਦੇਸ਼ ਜਾਣ ਵਾਲੇ ਅਧਿਆਪਕਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਸਰਕਾਰ ਨੇ ਕਿਹਾ ਹੈ ਕਿ ਵਿਭਾਗ ਦੇ ਕਈ ਕਰਮਚਾਰੀ ਗਰਮੀਆਂ ਦੀਆਂ ਛੁੱਟੀਆਂ ਦੀ ਬਜਾਏ ਆਉਣ ਵਾਲੇ ਮਹੀਨਿਆਂ ਵਿਚ ਵਿਦੇਸ਼ ਜਾਣ ਲਈ ਛੁੱਟੀ ਲਈ ਅਪਲਾਈ ਕਰ ਰਹੇ ਹਨ ਕਿਉਂਕਿ ਆਉਣ ਵਾਲੇ ਮਹੀਨਿਆਂ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਜ਼ੋਰਾਂ’ਤੇ ਹੋਵੇਗੀ। ਜਿਸ ਕਾਰਨ ਅਜਿਹੇ ਅਧਿਆਪਕਾਂ ਦੀ ਵਿਦੇਸ਼ ਛੁੱਟੀ ਤੇ ਜਾਣ ਦੌਰਾਨ ਪੜ੍ਹਾਈ ਪ੍ਰਭਾਵਿਤ ਹੋਵੇਗੀ।

ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਅਨੁਸਾਰ ਡੀਪੀਆਈ ਸਿੱਖਿਆ ਵਿਭਾਗ ਦੇ ਤਾਲਮੇਲ ਵਿੰਗ ਨੇ ਵਿਦੇਸ਼ਾਂ ਵਿੱਚ ਸੈਲਾਨੀਆਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਸਮਾਂ ਤੈਅ ਕੀਤਾ ਹੈ। ਸਹਾਇਕ ਕੋਆਰਡੀਨੇਸ਼ਨ ਡਾਇਰੈਕਟਰ ਵਲੋਂ ਜਾਰੀ ਪੱਤਰ ਅਨੁਸਾਰ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ।

ਕਿ ਬਹੁਤ ਸਾਰੇ ਅਧਿਆਪਕ ਆਪਣੇ ਰਿਸ਼ਤੇਦਾਰਾਂ ਨੂੰ ਵਿਦੇਸ਼ ਮਿਲਣ ਜਾਣ ਵਾਸਤੇ ਉਨ੍ਹਾਂ ਮਹੀਨਿਆਂ ਦੀ ਚੋਣ ਕਰਦੇ ਹਨ ਜਿਨ੍ਹਾਂ ਵਿਚ ਪੜ੍ਹਾਈ ਦਾ ਜ਼ੋਰ ਹੁੰਦਾ ਹੈ ਜਿਸ ਕਾਰਨ ਵਿਦਿਆਰਥੀਆਂ ਦਾ ਨੁ ਕ ਸਾ ਨ ਹੁੰਦਾ ਹੈ, ਇਸ ਕਾਰਨ ਵਿਭਾਗ ਵੱਲੋਂ ਸਖ਼ਤ ਫ਼ੈਸਲਾ ਲਿਆ ਗਿਆ ਹੈ।

ਸਰਕਾਰ ਦਾ ਕਹਿਣਾ ਹੈ ਕਿ ਅਧਿਆਪਕ/ਕਰਮਚਾਰੀ ਗਰਮੀਆਂ/ਸਰਦੀਆਂ ਦੀਆਂ ਛੁੱਟੀਆਂ ਦੌਰਾਨ ਹੀ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾਂ ਸੈਰ-ਸਪਾਟੇ ਲਈ ਵਿਦੇਸ਼ ਜਾਣ। ਅਧਿਆਪਕਾਂ ਨੂੰ ਹੁਣ ਵਿਦੇਸ਼ ਜਾਣ ਲਈ ਕੋਈ ਵਿਸ਼ੇਸ਼ ਛੁੱਟੀ ਨਹੀਂ ਮਿਲੇਗੀ।

Leave a Reply

Your email address will not be published. Required fields are marked *