ਹੁਣ ਭਗਵੰਤ ਮਾਨ ਨੇ ਪੰਜਾਬ ਦੀਆ ਸੜਕਾਂ ਲਈ ਕਰਤਾ ਇਹ ਵੱਡਾ ਐਲਾਨ, ਹੁਕਮ ਹੋਏ ਜਾਰੀ

ਸਮਾਜ

ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਸਰਕਾਰ ਵੱਲੋ ਹਰ ਰੋਜ਼ ਕੋਈ ਨਾ ਕੋਈ ਐਲਾਨ ਕੀਤਾ ਜਾਂਦਾ ਹੈ, ਚਾਹੇ ਉਹ ਪੰਜਾਬ ਦੇ ਆਰਥਿਕ ਢਾਂਚੇ ਨੂੰ ਠੀਕ ਕਰਨ ਲਈ ਹੋਵੇ ਜਾਂ ਪੰਜਾਬ ਦੇ ਵਿਕਾਸ ਲਈ, ਮਾਨ ਸਰਕਾਰ ਪੰਜਾਬ ਨੂੰ ਪਹਿਲਾ ਵਰਗਾ ਬਣਾਉਣ ਲਈ ਪੂਰੀਆਂ ਕੋਸ਼ਿਸ਼ ਕਰ ਰਹੀ ਹੈ।

ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇਕ ਅਹਿਮ ਫੈਸਲਾ ਲਿਆ ਹੈ। ਸੀਐਮ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਸਨ। ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਮੁੱਖ ਮੰਤਰੀ ਅੱਗੇ ਇਹ ਮੰਗ ਰੱਖੀ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਮੰਗ ਨੂੰ ਮੰਨਦੇ ਹੋਏ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਇਨ੍ਹਾਂ ਸੜਕਾਂ ਨੂੰ ਚੌੜਾ ਕੀਤਾ ਜਾਵੇਗਾ: ਸਰਹਿੰਦ ਸ਼ਹਿਰ ਰਾਹੀਂ ਖਾਨਪੁਰ ਲਈ ਜੀ.ਟੀ. ਰੋਡ – 5.70 ਕਿਲੋਮੀਟਰ, ਸਰਹਿੰਦ ਰੋਡ ਤੋਂ ਭਾਦੀ ਖੇੜੀ ਵਾਇਆ ਤਲਾਣੀਆਂ, ਫ਼ਿਰੋਜ਼ਪੁਰ, ਰਾਏਪੁਰ ਮਾਜਰੀ – 10.90 ਕਿਲੋਮੀਟਰ, ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਮੰਡੋਫਲ – 2.50 ਕਿਲੋਮੀਟਰ, ਮਾਧੋਪੁਰ ਤੋਂ ਬ੍ਰਾਹਮਣ ਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੋ ਮਰਜਰਾ – 3.25 ਕਿਲੋਮੀਟਰ, ਸ਼ੇਖੂਪੁਰਾ ਤੋਂ ਖਾਨਪੁਰ ਵਾਇਆ ਕੁਸ਼ ਆਸ਼ਰਮ – 1.75 ਕਿਲੋਮੀਟਰ ਹਨ।

ਸਕੂਲਾਂ ‘ਚ ਵੀ ਹੋਵੇਗਾ ਇਹ ਕੰਮ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਚਾਲੂ ਵਿੱਤੀ ਵਰ੍ਹੇ ਦੌਰਾਨ ਸਰਕਾਰੀ ਸਕੂਲਾਂ ਦੀਆਂ ਚਾਰਦੀਵਾਰੀਆਂ ਪੱਕੀਆਂ ਕੀਤੀਆਂ ਜਾਣ। ਅੱਜ ਇੱਥੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ , ਡੀ.ਜੀ.ਐਸ.ਸੀ. ਪ੍ਰਦੀਪ ਅਗਰਵਾਲ ਡੀਪੀਆਈ ਕੁਲਜੀਤ ਸਿੰਘ ਮਾਹੀ ਨਾਲ ਮੀਟਿੰਗ ਦੌਰਾਨ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲ ਦੇ ਖੇਤਰ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਕੰਧਾਂ ਦੀ ਮੁਰੰਮਤ ਲਈ 423 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।

Leave a Reply

Your email address will not be published. Required fields are marked *