ਹੁਣ ਮਾਨ ਸਰਕਾਰ ਨੇ ਪੰਜਾਬੀਆਂ ਅਤੇ ਕਿਸਾਨਾਂ ਨੂੰ ਵੀ ਦੇ ਦਿੱਤੀ ਇਹ ਵੱਡੀ ਰਾਹਤ, ਕੀਤੇ ਗਏ ਵੱਡੇ ਐਲਾਨ ਪੜ੍ਹੋ ਇੱਥੇ

ਸਮਾਜ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਦਯੋਗਿਕ ਬਿਜਲੀ ਸਬਸਿਡੀ ਜਾਰੀ ਰਹੇਗੀ। ਇਸ ਦੇ ਲਈ ਪੰਜਾਬ ਬਜਟ ਵਿਚ 2503 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਸੇਵਾ ਕੇਂਦਰ ਹੁਣ ਐਤਵਾਰ ਨੂੰ ਖੁੱਲ੍ਹੇ ਰਹਿਣਗੇ। ਸੇਵਾ ਕੇਂਦਰ ਚ 100 ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਸੇਵਾ ਕੇਂਦਰ ਚ 425 ਤਰ੍ਹਾਂ ਦੀਆਂ ਸੇਵਾਵਾਂ ਮਿਲਣਗੀਆਂ।

ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਉਮੀਦ ਹੈ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਵਿੱਚ ਵਾਹਨਾਂ ਦੀ ਵਿਕਰੀ ਅਤੇ ਖਰੀਦ ਵਿੱਚ ਵਾਧਾ ਹੋਵੇਗਾ। ਸਰਕਾਰ ਨੂੰ ਉਮੀਦ ਹੈ ਕਿ ਇਸ ਸਾਲ ਵਾਹਨਾਂ ਦੀ ਖਰੀਦ ‘ਤੇ ਟੈਕਸ ਦੇ ਤੌਰ ‘ਤੇ 2,575 ਕਰੋੜ ਰੁਪਏ ਇਕੱਠੇ ਕੀਤੇ ਜਾਣਗੇ। ਪਿਛਲੇ ਵਿੱਤੀ ਸਾਲ ਵਿੱਚ 2155.11 ਕਰੋੜ ਰੁਪਏ ਸੀ। ਪੰਜਾਬ ਵਿੱਚ 52 ਲੱਖ ਪੌਦੇ ਲਗਾਏ ਜਾਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2022-23 ਵਿਚ ਵੈਟ ਵਸੂਲੀ ਘੱਟ ਰਹਿਣ ਦੀ ਉਮੀਦ ਹੈ। ਪਿਛਲੇ ਵਿੱਤੀ ਸਾਲ ਚ ਵੈਟ ਕੁਲੈਕਸ਼ਨ 7,000 ਕਰੋੜ ਰੁਪਏ ਸੀ, ਜੋ ਘੱਟ ਕੇ 6,250 ਕਰੋੜ ਰੁਪਏ ਰਹਿ ਜਾਵੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਅੰਦਾਜ਼ਾ ਹੈ ਕਿ 2022-23 ਵਿਚ ਪੰਜਾਬ ਸਰਕਾਰ ਨੂੰ 20,550 ਕਰੋੜ ਰੁਪਏ ਦਾ ਜੀਐਸਟੀ ਮਿਲੇਗਾ। ਪਿਛਲੇ ਵਿੱਤੀ ਸਾਲ ਵਿੱਚ ਇਹ 16,200 ਕਰੋੜ ਰੁਪਏ ਸੀ। ਪਿਛਲੇ ਵਿੱਤੀ ਵਰ੍ਹੇ ਵਿੱਚ ਜੀਐੱਸਟੀ ਦੇ ਅਨੁਮਾਨ ਤੋਂ 200 ਕਰੋੜ ਰੁਪਏ ਵੱਧ ਹੈ।

ਪੰਜਾਬ ਸਰਕਾਰ ਨੇ ਬਜਟ ਵਿਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਹੈ। ਵਿੱਤ ਮੰਤਰੀ ਨੇ ਪਹਿਲਾਂ ਤੋਂ ਲਗਾਏ ਟੈਕਸ ਨੂੰ ਇਕੱਠਾ ਕਰਨ ਅਤੇ ਟੈਕਸ ਚੋਰੀ ‘ਤੇ ਧਿਆਨ ਕੇਂਦਰਿਤ ਕਰਨ ਦਾ ਐਲਾਨ ਕੀਤਾ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਵੀਂ ਆਬਕਾਰੀ ਨੀਤੀ ਤੋਂ 9648 ਕਰੋੜ ਰੁਪਏ ਦਾ ਮਾਲੀਆ ਮਿਲਣ ਦੀ ਉਮੀਦ ਹੈ।

ਪੰਜਾਬ ਦੇ ਬਜਟ ਵਿਚ ਕੋਈ ਟੈਕਸ ਨਾ ਲਾਏ ਜਾਣ ਨਾਲ ਸੂਬੇ ਦੇ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ 300 ਯੂਨਿਟ ਮੁਫਤ ਬਿਜਲੀ ਯੋਜਨਾ ਨੂੰ ਹਰੀ ਝੰਡੀ ਦੇਣ ਅਤੇ ਇਸ ਦੇ ਲਈ ਬਜਟ ਅਲਾਟ ਕਰਨ ਨਾਲ ਵੀ ਲੋਕਾਂ ਨੂੰ ਲਾਭ ਹੋਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਪੰਜਾਬ ਸਰਕਾਰ ਬਿਨਾਂ ਕੋਈ ਟੈਕਸ ਲਗਾਏ ਮਾਲੀਏ ਵਿੱਚ 95378 ਕਰੋੜ ਰੁਪਏ ਦਾ ਵਾਧਾ ਕਰੇਗੀ। ਇਹ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ। ਮਾਲੀਏ ਵਿੱਚ ਵਾਧਾ 17.8% ਹੋਵੇਗਾ।

ਪਰਾਲੀ ਸਾੜਨ ਤੋਂ ਰੋਕਣ ਲਈ ਵੱਖ-ਵੱਖ ਸਰੋਤਾਂ ਦੀ ਪੜਚੋਲ ਕਰਨ ਲਈ ਬਜਟ ਵਿੱਚ 200 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6947 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ 2.5 ਲੱਖ ਵਿਦਿਆਰਥੀਆਂ ਲਈ 640 ਕਰੋੜ ਰੁਪਏ ਸ਼ਾਮਲ ਹਨ। ਜ਼ਖ਼ਮੀਆਂ ਨੂੰ ਹਸਪਤਾਲ ਲੈ ਕੇ ਜਾਣ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 61 ਬੱਸ ਸਟੈਂਡ ਅਤੇ 45 ਨਵੇਂ ਬੱਸ ਸਟੈਂਡਾਂ ਦਾ ਨਵੀਨੀਕਰਨ ਕੀਤਾ ਜਾਵੇਗਾ।

ਚੀਮਾ ਨੇ ਕਿਹਾ ਕਿ ਪੰਜ ਸਾਲਾਂ ਵਿੱਚ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦੀ ਤਜਵੀਜ਼ ਹੈ। ਮੈਡੀਕਲ ਸਿੱਖਿਆ ਲਈ 1033 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਹ ਪਿਛਲੇ ਸਾਲ ਦੇ ਮੁਕਾਬਲੇ 57 ਫੀਸਦੀ ਜ਼ਿਆਦਾ ਹੈ। NCC ਸਿਖਲਾਈ ਕੇਂਦਰਾਂ ਲਈ 5 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

Leave a Reply

Your email address will not be published. Required fields are marked *