ਹੁਣ ਮਾਨ ਸਰਕਾਰ ਨੇ ਬੇਘਰ ਲੋਕਾਂ ਲਈ ਨਵੇਂ ਘਰ ਬਣਾਉਣ ਦੇ ਨਾਲ ਨਾਲ ਕਰਤੇ 2 ਹੋਰ ਵੱਡੇ ਐਲਾਨ, ਦੇਖੋ ਲਿਸਟ

ਸਮਾਜ

ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 2022 ਦੇ ਦੂਜੇ ਦਿਨ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਮਜ਼ੋਰ ਵਰਗਾਂ ਲਈ 25,000 ਘਰ ਬਣਾਉਣ ਦੀ ਯੋਜਨਾ ਹੈ। ਘਰਾਂ ਦੇ ਬਕਾਇਦਾ ਨਕਸ਼ੇ ਤਿਆਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ‘ਚ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਖੰਡ ਮਿੱਲਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਹੀਂ ਕੀਤੀ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਬਕਾਏ ਪ੍ਰਤੀ ਸੁਚੇਤ ਅਤੇ ਚਿੰਤਤ ਹੈ। ਜੇਕਰ ਪ੍ਰਾਈਵੇਟ ਖੰਡ ਮਿੱਲਾਂ ਨੇ ਕਿਸਾਨਾਂ ਦੇ ਬਕਾਏ ਦਾ ਭੁਗਤਾਨ ਨਾ ਕੀਤਾ ਤਾਂ ਮਿੱਲਾਂ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਜਾਣਗੀਆਂ। ਕਿਸਾਨਾਂ ਦਾ ਮਿੱਲਾਂ ਵੱਲ ਲਗਭਗ 313 ਕਰੋੜ ਰੁਪਏ ਬਕਾਇਆ ਹੈ।

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਈਟ ਪੇਪਰ ਪੇਸ਼ ਕੀਤਾ। ਆਪਣੇ ਸੰਬੋਧਨ ਚ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਲਿਆਉਣ ਲਈ ਵਚਨਬੱਧ ਹੈ। ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਫੀਸਾਂ ਵਸੂਲਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਅਧਿਆਪਕਾਂ ਤੋਂ ਸਿਰਫ ਅਧਿਆਪਨ ਦਾ ਕੰਮ ਹੀ ਲਿਆ ਜਾਵੇਗਾ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਜਲਦੀ ਹੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ 19 ਸਰਕਾਰੀ ਆਈਟੀਆਈਜ਼ ਸਥਾਪਤ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਾਰਨ ਪੰਜਾਬ ਦੇ ਨੌਜਵਾਨ ਵਿਦੇਸ਼ਾਂ ‘ਚ ਜਾ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਰੁਜ਼ਗਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਬਲਕਿ ਲਾਹੌਰ ਰੁਜ਼ਗਾਰ ਮੰਗਦਿਆਂ ਨੂੰ ਪਾਣੀ ਦੀਆਂ ਬੁਛਾੜਾਂ ਤੇ ਲਾਠੀਆਂ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 7 ਨਵੇਂ ਟ੍ਰੇਨਰ ਸੈਂਟਰ ਖੋਲ੍ਹੇ ਜਾਣਗੇ ਜਿਸ ਤਹਿਤ 15,000 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ।

Leave a Reply

Your email address will not be published. Required fields are marked *