ਹੁਣ ਮਾਨ ਸਰਕਾਰ ਨੇ ਹਥਿਆਰਾਂ ਅਤੇ ਗੀਤਾਂ ਨੂੰ ਲੈਕੇ ਕਰਤਾ ਇਹ ਸਖ਼ਤ ਐਲਾਨ, ਦੇਖੋ ਵੀਡੀਓ

ਸਮਾਜ

ਪੰਜਾਬ ਦੀ ਮਾਨ ਸਰਕਾਰ ਨੇ ਗੰਨ ਕਲਚਰ ਖਿਲਾਫ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਵੱਲੋਂ ਗੰਨ ਕਲਚਰ ‘ਤੇ ਸਖਤ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਮਾਨ ਸਰਕਾਰ ਨੇ ਬੰਦੂਕ ਕਲਚਰ ਬਾਰੇ ਫਰਮਾਨ ਜਾਰੀ ਕੀਤਾ ਹੈ। ਜਿਸ ਵਿਚ ਉਸ ਨੇ ਗੰਨ ਲਾਇਸੈਂਸਾਂ ਦੀ ਸਮੀਖਿਆ ਕਰਨ ਦੀ ਗੱਲ ਕਹੀ ਹੈ। ਇਸ ਤੋਂ ਇਲਾਵਾ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਗੀਤਾਂ ਨਾਲ ਨੌਜਵਾਨਾਂ ‘ਚ ਗੰਨ ਕਲਚਰ ਦਾ ਸੰਦੇਸ਼ ਫੈਲਦਾ ਹੈ, ਜੋ ਕਿ ਪੰਜਾਬ ਲਈ ਖਤਰਨਾਕ ਹੈ।

ਪੰਜਾਬ ਵਿੱਚ, ਹਰੇਕ ਭਾਈਚਾਰੇ ਦੇ ਲੋਕਾਂ ਕੋਲ ਲਗਭਗ 4 ਲੱਖ ਲਾਇਸੰਸਸ਼ੁਦਾ ਹਥਿਆਰ ਹਨ, ਜੋ ਕਿ ਰਾਜ ਪੁਲਿਸ ਦੇ ਹਥਿਆਰਾਂ ਦੇ ਭੰਡਾਰ ਨਾਲੋਂ ਚਾਰ ਗੁਣਾ ਵੱਧ ਹਨ। ਇਕ ਰਿਪੋਰਟ ਮੁਤਾਬਕ ਪੰਜਾਬ ਪੁਲਸ ਕੋਲ 1.25 ਲੱਖ ਤੋਂ ਕੁਝ ਜ਼ਿਆਦਾ ਹਥਿਆਰ ਹਨ।

ਇਸ ਸਾਲ ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਆਪਣੇ ਲਾਇਸੈਂਸੀ ਹਥਿਆਰ ਸਬੰਧਤ ਥਾਣਿਆਂ ‘ਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ। ਇਸ ਦੌਰਾਨ ਚੋਣ ਕਮਿਸ਼ਨ ਨੇ ਖੁਲਾਸਾ ਕੀਤਾ ਸੀ ਕਿ ਸੂਬੇ ਚ 3,90,170 ਲਾਇਸੈਂਸੀ ਹਥਿਆਰ ਹਨ। ਪੰਜਾਬ ਦੇ ਕਰੀਬ 95 ਫੀਸਦੀ ਲੋਕਾਂ ਨੇ ਵੀ ਆਪਣੇ ਹਥਿਆਰ ਥਾਣਿਆਂ ਵਿਚ ਜਮ੍ਹਾ ਕਰਵਾਏ ਹੋਏ ਸਨ। ਇਸ ਦੇ ਬਾਵਜੂਦ ਚੋਣਾਂ ਦੌਰਾਨ ਪੁਲਸ ਨੇ ਵੱਡੀ ਗਿਣਤੀ ‘ਚ ਨਾਜਾਇਜ਼ ਹਥਿਆਰ ਬਰਾਮਦ ਕੀਤੇ ਸਨ।

Leave a Reply

Your email address will not be published. Required fields are marked *