ਹੁਣ ਲੜਕੀਆਂ ਨੂੰ ਮਿਲੇਗੀ ਇਹ ਵੱਡੀ ਸਹੂਲਤ, ਪੰਜਾਬ ਸਰਕਾਰ ਨੇ ਲਾਂਚ ਕੀਤੀ ਵੈਬਸਾਈਟ

ਸਮਾਜ

ਪੰਜਾਬ ਸਰਕਾਰ ਨੇ ਆਨਲਾਈਨ ‘ਅਸ਼ੀਰਵਾਦ ਪੋਰਟਲ’ ਕੀਤਾ ਸ਼ੁਰੂ। ਹੁਣ ਕੁੜੀਆਂ ਘਰ ਵਿੱਚ ਹੀ ਵਿਆਹ ਲਈ ਵਿੱਤੀ ਸਹਾਇਤਾ ਲਈ ਸਰਕਾਰ ਨੂੰ ਅਰਜ਼ੀ ਭੇਜ ਕੇ ਇਸ ਸਕੀਮ ਦਾ ਲਾਭ ਲੈ ਸਕਣਗੀਆਂ। ਇਸ ਮੌਕੇ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਪੋਰਟਲ ਤੋਂ ਅਪਲਾਈ ਕਰਨ ਵਾਲੀਆਂ ਲੜਕੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਿੱਧੇ ਵਿੱਤੀ ਲਾਭ ਮਿਲਣਗੇ ।

ਪੰਜਾਬ ਸਰਕਾਰ ਨੇ ਲਾਂਚ ਕੀਤੀ ਵੈਬਸਾਈਟ
ਪੰਜਾਬ ਸਰਕਾਰ ਨੇ ਲਾਂਚ ਕੀਤੀ ਵੈਬਸਾਈਟ

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸਾਲ 2022 ਤੱਕ ‘ਅਸ਼ੀਰਵਾਦ ਯੋਜਨਾ’ ਦੀ ਅਰਜ਼ੀ ਪ੍ਰਕਿਰਿਆ ਨੂੰ ਆਨਲਾਈਨ ਅਤੇ ਆਫਲਾਈਨ ਦੋਵੇਂ ਤਰ੍ਹਾਂ ਨਾਲ ਰੱਖਿਆ ਜਾਵੇਗਾ, ਪਰ ਜਨਵਰੀ 2023 ਤੋਂ ਇਸ ਯੋਜਨਾ ਦਾ ਲਾਭ ਆਨਲਾਈਨ ਹੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕਈ ਲੋਕ ਉਨ੍ਹਾਂ ਨੂੰ ਪਰਚੀ ਦਿਖਾ ਕੇ ਕਹਿੰਦੇ ਸਨ ਕਿ ਉਨ੍ਹਾਂ ਨੇ ਅਪਲਾਈ ਕੀਤਾ ਪਰ ਸਰਕਾਰੀ ਯੋਜਨਾ ਦਾ ਕੋਈ ਲਾਭ ਨਹੀਂ ਮਿਲਿਆ।

ਪੰਜਾਬ ਸਰਕਾਰ ਨੇ ਲਾਂਚ ਕੀਤੀ ਵੈਬਸਾਈਟ
ਪੰਜਾਬ ਸਰਕਾਰ ਨੇ ਲਾਂਚ ਕੀਤੀ ਵੈਬਸਾਈਟ

ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਆਨਲਾਈਨ ਸਹੂਲਤ ਨਾਲ ਲੜਕੀਆਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਪੋਰਟਲ ‘ਤੇ ਅਪਲਾਈ ਕਰਦੇ ਸਮੇਂ ਤੁਰੰਤ ਜਾਣਕਾਰੀ ਦਿੱਤੀ ਜਾਵੇਗੀ ਕਿ ਅਰਜ਼ੀ ਕਿਸੇ ਕਾਰਨ ਸਵੀਕਾਰ ਕੀਤੀ ਗਈ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਇਸ ਸਮੇਂ ਤਹਿਸੀਲ ਦਫ਼ਤਰ, ਸੁਵਿਧਾ ਕੇਂਦਰ ਅਤੇ ਜ਼ਿਲ੍ਹਾ ਦਫ਼ਤਰ ਵਿਖੇ ਜਾ ਕੇ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ ।

ਜੇਕਰ ਤੁਸੀਂ ਰੋਜ਼ਾਨਾਂ ਦੀਆਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਤੁਰੰਤ ਸਾਡੇ ਪੇਜ ਨੂੰ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ| ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁ ਕ ਸਾ ਨ ਹੋਵੇ|

Leave a Reply

Your email address will not be published. Required fields are marked *