ਹੁਣ EMI ਲਈ ਭਰਨੇ ਹੋਣਗੇ ਜ਼ਿਆਦਾ ਪੈਸੇ, RBI ਨੇ ਦਿੱਤਾ ਇਹ ਵੱਡਾ ਝਟਕਾ

ਸਮਾਜ

ਆਰਬੀਆਈ ਨੇ ਬੁੱਧਵਾਰ ਨੂੰ ਫਿਰ ਵੱਡਾ ਝਟਕਾ ਦਿੰਦੇ ਹੋਏ ਰੇਪੋ ਰੇਟ ਵਧਾ ਦਿੱਤਾ। ਰੈਪੋ ਰੇਟ ਨੂੰ 0.50 ਫੀਸਦੀ ਵਧਾ ਕੇ 4.90 ਫੀਸਦੀ ਕਰ ਦਿੱਤਾ ਗਿਆ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਕ ਬਿਆਨ ਚ ਕਿਹਾ ਕਿ ਸੰਸਾਰਕ ਆਰਥਿਕ ਸਰਗਰਮੀ ਅਤੇ ਰਫਤਾਰ ਹੌਲੀ ਹੋ ਗਈ ਹੈ ਅਤੇ ਇਸ ਦਾ ਅਸਰ ਭਾਰਤੀ ਬਾਜ਼ਾਰਾਂ ਚ ਮਹਿਸੂਸ ਕੀਤਾ ਜਾ ਰਿਹਾ ਹੈ। ਨਤੀਜੇ ਵਜੋਂ ਦੇਸ਼ ‘ਚ ਮਹਿੰਗਾਈ ਦਾ ਦਬਾਅ ਵੱਧਦਾ ਜਾ ਰਿਹਾ ਹੈ।

ਦਰਅਸਲ, ਕਈ ਸਾਲਾਂ ਤੋਂ ਮਹਿੰਗਾਈ ਵਧਣ ਕਾਰਨ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੁੱਧਵਾਰ ਨੂੰ ਰੇਪੋ ਰੇਟ ‘ਚ ਵਾਧੇ ਦਾ ਐਲਾਨ ਕੀਤਾ ਸੀ। ਹੁਣ ਰੈਪੋ ਰੇਟ 0.50 ਫੀਸਦੀ ਵਧ ਕੇ 4.890 ਫੀਸਦੀ ਹੋ ਗਿਆ ਹੈ। ਲਗਭਗ ਇਕ ਮਹੀਨੇ ਵਿਚ ਰੈਪੋ ਰੇਟ ਵਿਚ ਇਹ ਲਗਾਤਾਰ ਦੂਜਾ ਵਾਧਾ ਹੈ।

ਜ਼ਿਕਰਯੋਗ ਹੈ ਕਿ ਇਹ ਜਾਣਕਾਰੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੈਠਕ ਤੋਂ ਦਿੱਤੀ। ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਤਿੰਨ ਦਿਨਾਂ ਬੈਠਕ ਸੋਮਵਾਰ ਤੋਂ ਜਾਰੀ ਸੀ। ਆਰਬੀਆਈ ਗਵਰਨਰ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ। ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ, ਆਰਬੀਆਈ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਕਦਮ ਚੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਿਆਪੀ ਆਰਥਿਕ ਗਤੀਵਿਧੀਆਂ ਅਤੇ ਗਤੀ ਵਿੱਚ ਗਿਰਾਵਟ ਆਈ ਹੈ ਅਤੇ ਇਸ ਨਾਲ ਭਾਰਤੀ ਬਾਜ਼ਾਰਾਂ ‘ਤੇ ਵੀ ਅਸਰ ਪੈ ਰਿਹਾ ਹੈ।

ਇਸ ਤੋਂ ਪਹਿਲਾਂ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪਿਛਲੇ ਮਹੀਨੇ ਲੰਬੇ ਸਮੇਂ ਬਾਅਦ ਅਚਾਨਕ ਰੈਪੋ ਰੇਟ ਵਧਾਉਣ ਦਾ ਐਲਾਨ ਕੀਤਾ ਸੀ। ਪ੍ਰੈਸ ਕਾਨਫਰੰਸ ਵਿੱਚ ਦੱਸਿਆ ਗਿਆ ਕਿ ਰੈਪੋ ਰੇਟ ਵਿੱਚ 0.40 ਪ੍ਰਤੀਸ਼ਤ ਦਾ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ। ਮੀਟਿੰਗ ਚ ਐੱਮਪੀਸੀ ਮੈਂਬਰਾਂ ਨੇ ਸਰਬਸੰਮਤੀ ਨਾਲ ਰੈਪੋ ਰੇਟ ਚ 0.40 ਫ਼ੀਸਦੀ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ।