ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਲਏ ਜਾਣਗੇ ਇਹ ਵੱਡੇ ਫੈਸਲੇ

ਸਮਾਜ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਅੱਜ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਮਿਲੀ ਜਾਣਕਾਰੀ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਬਾਰੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਹ ਯੋਜਨਾ 2004 ਵਿੱਚ ਲਾਗੂ ਕੀਤੀ ਗਈ ਸੀ। ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸ ਦੀ ਬਹਾਲੀ ਨਾਲ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਲਾਭ ਹੋਵੇਗਾ।

ਜ਼ਿਕਰਯੋਗ ਹੈ ਕਿ ਜੇਕਰ ਮੰਤਰੀ ਮੰਡਲ ਪੁਰਾਣੀ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੰਦਾ ਹੈ ਤਾਂ ਪੰਜਾਬ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਜਾਵੇਗਾ। ਦੇਸ਼ ਦੇ ਕਈ ਹੋਰ ਸੂਬਿਆਂ ਚ ਵੀ ਪੁਰਾਣੀ ਪੈਨਸ਼ਨ ਸਕੀਮ ਨੂੰ ਦੁਬਾਰਾ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮਾਨ ਸਰਕਾਰ ਨੇ 21 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦਾ ਫੈਸਲਾ ਕੀਤਾ ਸੀ।

ਜੇਕਰ ਤੁਸੀਂ ਰੋਜ਼ਾਨਾਂ ਦੀਆਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਜਾਵੇ| ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁ ਕ ਸਾ ਨ ਹੋਵੇ|

 

Leave a Reply

Your email address will not be published. Required fields are marked *