ਫਿਰੋਜ਼ਪੁਰ ਜੇਲ੍ਹ ਦਾ ਡਿਪਟੀ ਸੁਪਰਡੈਂਟ ਹੋਇਆ ਗ੍ਰਿਫ਼ਤਾਰ, ਕੈਦੀਆਂ ਨੂੰ ਮੋਬਾਈਲ ਦੇ ਨਾਲ ਨਾਲ ਸਪਲਾਈ….

ਸਮਾਜ

ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਫਿਰੋਜ਼ਪੁਰ ਜੇਲ੍ਹ ਵਿੱਚ ਕੈਦੀਆਂ ਨੂੰ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਸਪਲਾਈ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖਿਲਾਫ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਜਾਣਕਾਰੀ ਖੁਦ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕੇਂਦਰੀ ਜੇਲ ਅੰਦਰ ਤਾਇਨਾਤ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਆਪਣੇ ਜੇਲ ਸਟਾਫ ਨਾਲ ਮਿਲ ਕੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਵੱਡੇ ਪੱਧਰ ‘ਤੇ ਨਸ਼ੇ ਅਤੇ ਮੋਬਾਇਲ ਫੋਨ ਮੁਹੱਈਆ ਕਰਵਾ ਰਹੇ ਹਨ।

ਉਹ ਬਾਹਰੋਂ ਨਸ਼ਾ ਤਸਕਰਾਂ ਤੋਂ ਨਸ਼ਾ ਲੈ ਕੇ ਖ਼ੁਦ ਜੇਲ੍ਹ ਅੰਦਰ ਸਪਲਾਈ ਕਰਦਾ ਹੈ। ਮੁਖਬਰ ਨੇ ਪੁਲਿਸ ਨੂੰ ਦੋ ਮੋਬਾਈਲ ਨੰਬਰ ਵੀ ਦੱਸੇ, ਜੋ ਉਸ ਸਮੇਂ ਜੇਲ੍ਹ ਵਿੱਚ ਸਰਗਰਮ ਸਨ। ਇਹ ਵੀ ਪਤਾ ਲੱਗਾ ਹੈ ਕਿ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਇਸ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਅਤੇ ਅੱਤਵਾਦੀਆਂ ਨੂੰ ਮੋਟੀ ਰਕਮ ਲਈ ਪੰਜ ਮੋਬਾਈਲ ਫੋਨ ਮੁਹੱਈਆ ਕਰਵਾਏ ਸਨ।

ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਪੁਲਸ ਨੇ ਇਸ ਜੇਲ ਅਧਿਕਾਰੀ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

Leave a Reply

Your email address will not be published. Required fields are marked *