ਹੁਣ ਇਨ੍ਹਾਂ ਲੋਕਾਂ ਤੇ ਮਾਨ ਸਰਕਾਰ ਕਰਨ ਜਾ ਰਹੀ ਹੈ ਵੱਡੀ ਕਾਰਵਾਈ, ਦੇਖੋ ਪੂਰੀ ਖ਼ਬਰ

ਸਮਾਜ

ਪੰਜਾਬ ‘ਚ ਹੁਣ ਬਿਜਲੀ ਦੀ ਕੁੰਡੀ ਨਹੀਂ ਲੱਗੇਗੀ, ਪੰਜਾਬ ਸਰਕਾਰ ਪਹਿਲਾਂ ਲੋਕਾਂ ਨੂੰ ਕੁੰਡੀ ਹਟਾਉਣ ਲਈ ਪ੍ਰੇਰਿਤ ਕਰੇਗੀ ਪਰ ਨਾਲ ਹੀ ਸਖਤੀ ਵੀ ਕਰੇਗੀ। ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੁੰਡੀ ਹਟਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਚੋਰੀ ਰੋਕਣ ਲਈ ਪਾਵਰਕਾਮ ਨੂੰ ਤੁਰੰਤ ਤੇ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਬਿਜਲੀ ਚੋਰੀ ਰੋਕਣ ਲਈ ਪਾਵਰਕਾਮ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਪਾਵਰਕਾਮ ਨੇ ਹੁਣ ਬਿਜਲੀ ਚੋਰੀ ਰੋਕਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਾਵਰਕਾਮ ਨੇ ਬਿਜਲੀ ਚੋਰੀ ਦੀ ਸੂਚਨਾ ਦੇਣ ਲਈ 9646175770 ਕੰਟਰੋਲ ਰੂਮ ਦਾ ਵਟਸਐਪ ਨੰਬਰ ਜਾਰੀ ਕੀਤਾ ਹੈ ਅਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਹਰ ਸਾਲ ਔਸਤਨ 1200 ਕਰੋੜ ਰੁਪਏ ਦੀ ਬਿਜਲੀ ਚੋਰੀ ਹੋ ਰਹੀ ਹੈ। ਪੰਜਾਬ ਸਰਕਾਰ ਬਿਜਲੀ ਚੋਰੀ ਰੋਕਣਾ ਚਾਹੁੰਦੀ ਹੈ। ਇਸ ਲਈ ਪਾਵਰਕਾਮ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪਾਵਰਕਾਮ ਨੇ ਪਿਛਲੇ ਦਿਨੀਂ ਚੋਰੀ ਦੇ ਕਈ ਮਾਮਲੇ ਵੀ ਫੜੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਬਿਜਲੀ ਚੋਰੀ ਦਾ ਮੁੱਦਾ ਮੀਟਿੰਗ ਵਿੱਚ ਹਾਵੀ ਰਿਹਾ। ਇਸ ਦੌਰਾਨ ਮੁੱਖ ਮੰਤਰੀ ਨੇ ਬਿਜਲੀ ਚੋਰੀ ਨੂੰ ਰੋਕਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਸੀ।

ਮੁੱਖ ਮੰਤਰੀ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਐਸਐਸਪੀ ਨੂੰ ਤੁਰੰਤ ਸਾਰੇ ਥਾਣਿਆਂ ਵਿੱਚ ਬਿਜਲੀ ਦੇ ਮੀਟਰ ਲਗਾਉਣ ਅਤੇ ਲੋਕਾਂ ਲਈ ਮਿਸਾਲ ਕਾਇਮ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਚ ਇਹ ਗੱਲ ਉਠਾਈ ਗਈ ਕਿ ਖੇਤਾਂ ਚ ਲੱਗੇ ਟਰਾਂਸਫਾਰਮਰਾਂ ਚੋਂ ਤੇਲ ਚੋਰੀ ਹੋ ਰਿਹਾ ਹੈ ਤੇ ਇਸ ਨੂੰ ਰੋਕਣ ਲਈ ਪੁਲਸ ਨੂੰ ਹਦਾਇਤ ਕੀਤੀ ਗਈ ਹੈ।

Leave a Reply

Your email address will not be published.