ਪੰਜਾਬ ਦੇ ਲੋਕਾਂ ਨੂੰ ਇਸ ਹਫ਼ਤੇ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਤਿੰਨ ਦਿਨ ਹੋਰ ਲੋਕਾਂ ਨੂੰ ਗਰਮੀ ਨਾਲ ਜੂਝਣਾ ਪੈ ਸਕਦਾ ਹੈ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ 9 ਜੂਨ ਤੱਕ ਭਿਆਨਕ ਗਰਮੀ ਪੈ ਸਕਦੀ ਹੈ। ਬਹੁਤ ਸਾਰੇ ਥਾਈ ਤਾਪਮਾਨ 47°C ਤੋਂ ਵੱਧ ਹੋ ਸਕਦੇ ਹਨ।
ਗਰਮੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਹਾਲਾਂਕਿ, 10 ਜੂਨ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ। ਅੰਮ੍ਰਿਤਸਰ ਪੰਜਾਬ ਦਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 45.9 ਡਿਗਰੀ ਸੈਲਸੀਅਸ ਰਿਹਾ।
ਹੁਸ਼ਿਆਰਪੁਰ ਦਾ ਤਾਪਮਾਨ 45.6 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 45.1 ਡਿਗਰੀ ਸੈਲਸੀਅਸ, ਜਲੰਧਰ ਵਿਚ 44.9 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 44.4 ਡਿਗਰੀ ਸੈਲਸੀਅਸ, ਪਟਿਆਲਾ ਵਿਚ 44.8 ਡਿਗਰੀ ਸੈਲਸੀਅਸ, ਬਰਨਾਲਾ ਵਿਚ 44.9 ਡਿਗਰੀ ਸੈਲਸੀਅਸ, ਬਠਿੰਡਾ ਅਤੇ ਫਿਰੋਜ਼ਪੁਰ ਵਿਚ 44.6 ਡਿਗਰੀ ਸੈਲਸੀਅਸ ਅਤੇ ਮੋਗਾ ਵਿਚ 44.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
ਜੇ ਤੁਸੀਂ ਰੋਜ਼ਾਨਾ ਦੀਆਂ ਤਾਜ਼ਾ ਖ਼ਬਰਾਂ ਨੂੰ ਪਹਿਲਾਂ ਦੇਖਣਾ ਚਾਹੁੰਦੇ ਹੋ, ਤਾਂ ਤੁਰੰਤ ਸਾਡੇ ਪੇਜ ਨੂੰ ਲਾਈਕ ਕਰੋ ਅਤੇ ਫਾਲੋ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਜਾਣ ਵਾਲੀ ਹਰ ਨਵੀਂ ਖ਼ਬਰ ਜਾਂ ਹੋਰ ਅੱਪਡੇਟ ਪਹਿਲਾ ਤੁਹਾਡੇ ਤੱਕ ਪਹੁੰਚ ਸਕੇ। ਸਾਡੇ ਆਰਟੀਕਲਾਂ ਵਿੱਚ ਕੇਵਲ ਉਹੀ ਜਾਣਕਾਰੀ ਹੁੰਦੀ ਹੈ ਜੋ ਬਿਲਕੁਲ ਸਹੀ ਅਤੇ ਸਟੀਕ ਹੈ ਅਤੇ ਅਸੀਂ ਸਰੋਤਿਆਂ ਨੂੰ ਕੋਈ ਗਲਤ ਜਾਣਕਾਰੀ ਨਹੀਂ ਦਿੰਦੇ ਜਿਸ ਨਾਲ ਉਹਨਾਂ ਨੂੰ ਕੋਈ ਨਿੱਜੀ ਨੁ ਕ ਸਾ ਨ ਹੋਵੇ।