ਹੁਣੇ ਹੁਣੇ ਮਾਨ ਸਰਕਾਰ ਨੇ ਲਿਆ ਇਹ ਫੈਸਲਾ, ਪੰਜਾਬ ਦੇ ਕਿਸਾਨਾਂ ਨੂੰ ਹੋਵੇਗਾ ਵੱਡਾ ਫਾਇਦਾ

ਸਮਾਜ

ਪੰਜਾਬ ਸਰਕਾਰ ਵੱਲੋਂ ਕੋਈ ਨਾ ਕੋਈ ਫੈਸਲਾ ਲੈਣ ਤੋਂ ਬਾਅਦ ਆਏ ਦਿਨ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਲੋਕ ਵੀ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰ ਰਹੇ ਹਨ ਅਤੇ ਸਰਕਾਰ ਨੂੰ ਪੂਰਾ ਸਹਿਯੋਗ ਦੇ ਰਹੇ ਹਨ। 5 ਜੂਨ ਨੂੰ ਇੱਥੇ ਵਾਤਾਵਰਣ ਦਿਵਸ ਮੌਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ 1 ਜੁਲਾਈ ਤੋਂ ਡਿਸਪੋਜ਼ੇਬਲ ਪਲਾਸਟਿਕ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ।

ਹੁਣ ਕੈਬਨਿਟ ਮੀਟਿੰਗ ‘ਚ ਪੰਜਾਬ ਸਰਕਾਰ ਵਲੋਂ ਲਏ ਗਏ ਵੱਡੇ ਫੈਸਲੇ ‘ਨਾਲ ਜਿੱਥੇ ਖੁਸ਼ੀ ਦੀ ਲਹਿਰ ਛਾਈ ਹੋਈ ਹੈ, ਜਿਸ ਨੂੰ ਲੈ ਕੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਇੱਥੇ ਆਮ ਆਦਮੀ ਪਾਰਟੀ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਅਹਿਮ ਫੈਸਲਾ ਲਿਆ ਗਿਆ ਹੈ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਐਮਐਸਪੀ ਦੇਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਤਿਹਾਸਕ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਮੂੰਗੀ ਦੀ ਫਸਲ ‘ਤੇ ਐਮਐਸਪੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੂੰਗੀ ‘ਤੇ ਪੰਜਾਬ ਸਰਕਾਰ 7275 ਰੁਪਏ ਐੱਮਐੱਸਪੀ ਦੇਵੇਗੀ। ਇਸ ਦੇ ਨਾਲ ਹੀ ‘ਆਪ’ ਸਰਕਾਰ ਵੱਲੋਂ ਪਹਿਲਾ ਬਜਟ ਪੇਸ਼ ਕਰਨ ਦੀ ਤਰੀਕ ਦਾ ਐਲਾਨ ਵੀ ਮੀਟਿੰਗ ਵਿੱਚ ਕੀਤਾ ਗਿਆ।

ਆਮ ਆਦਮੀ ਪਾਰਟੀ 27 ਜੂਨ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ। ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦਾ ਬਜਟ ਆਮ ਆਦਮੀ ਲਈ ਹੋਵੇਗਾ। ਸੀਐੱਮ ਮਾਨ ਨੇ ਕਿਹਾ ਕਿ ਇਤਿਹਾਸ ਚ ਪਹਿਲੀ ਵਾਰ ਆਮ ਜਨਤਾ ਦੀ ਰਾਏ ਨਾਲ ਬਜਟ ਆਮ ਜਨਤਾ ਲਈ ਤਿਆਰ ਕੀਤਾ ਗਿਆ ਹੈ। ਇਸ ਨੂੰ ਜਨਤਕ ਹਿੱਤ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ।

Leave a Reply

Your email address will not be published.