ਹੁਣ ਅਗਲੇ ਤਿੰਨ ਦਿਨਾਂ ਤੱਕ ਇਸ ਤਰਾਂ ਰਹੇਗਾ ਪੰਜਾਬ ਦਾ ਮੌਸਮ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਲਦੀ ਦੇਖੋ

ਸਮਾਜ

ਉੱਤਰ ਭਾਰਤ ਵਿਚ ਮੀਂਹ ਪੈਣ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਵੀਰਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋਈ। ਸ਼ੁੱਕਰਵਾਰ ਅੱਧੀ ਰਾਤ ਤੋਂ ਹੀ ਪੰਜਾਬ ਵਿੱਚ ਮੀਂਹ ਪੈ ਰਿਹਾ ਹੈ। ਉਧਰ, ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਆਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਨੂੰ ਦੇਖਦੇ ਹੋਏ ਵਿਭਾਗ ਨੇ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮੌਸਮ ਨੂੰ ਦੇਖ ਕੇ ਹੀ ਘਰੋਂ ਬਾਹਰ ਨਿਕਲਣ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅਗਲੇ 3 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਜਾਰੀ ਰਹੇਗੀ।

ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ
ਪੰਜਾਬ ਵਿਚ ਬੁੱਧਵਾਰ ਰਾਤ ਤੋਂ ਸ਼ੁਰੂ ਹੋਇਆ ਮੀਂਹ ਵੀਰਵਾਰ ਨੂੰ ਰੁਕ-ਰੁਕ ਕੇ ਜਾਰੀ ਰਿਹਾ। ਗੁਰਦਾਸਪੁਰ ਵਿੱਚ ਸਭ ਤੋਂ ਵੱਧ 28.5 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ। ਪਠਾਨਕੋਟ ਵਿੱਚ 16.2 ਮਿਲੀਮੀਟਰ, ਮੁਹਾਲੀ ਵਿੱਚ 12.5 ਮਿਲੀਮੀਟਰ ਅਤੇ ਪਟਿਆਲਾ ਵਿੱਚ 6.5 ਮਿਲੀਮੀਟਰ ਮੀਂਹ ਪਿਆ। ਅੰਮ੍ਰਿਤਸਰ ਸਮੇਤ 11 ਜ਼ਿਲ੍ਹਿਆਂ ਵਿੱਚ ਮੀਂਹ ਨਹੀਂ ਪਿਆ। ਹਾਲਾਂਕਿ ਪੰਜਾਬ ‘ਚ ਮੌਸਮ ਦੇ ਬਦਲਾਅ ਕਾਰਨ ਦਿਨ ਦੇ ਵੱਧ ਤੋਂ ਵੱਧ ਤਾਪਮਾਨ ‘ਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ।

ਦੱਸਣਯੋਗ ਹੈ ਕਿ ਪੰਜਾਬ ਚ ਪਏ ਮੀਂਹ ਨੇ ਇਕ ਪਾਸੇ ਕਿਸਾਨਾਂ ਦੇ ਚਿਹਰੇ ਖਿੜਾ ਦਿੱਤੇ ਸਨ, ਦੂਜੇ ਪਾਸੇ ਪਾਵਰਕਾਮ ਨੂੰ ਵੀ ਰਾਹਤ ਮਿਲੀ ਹੈ। ਮੀਂਹ ਕਾਰਨ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ, ਜਿਸ ਨਾਲ ਬਿਜਲੀ ਦੀ ਖਪਤ ਵੀ ਘੱਟ ਹੋਈ ਹੈ। ਸ਼ੁੱਕਰਵਾਰ ਨੂੰ ਜਾਰੀ ਬੁਲੇਟਿਨ ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਵਿਭਾਗ ਨੇ ਦੱਸਿਆ ਕਿ ਪੰਜਾਬ ਦੇ ਮਾਝਾ, ਦੁਆਬਾ, ਪੱਛਮੀ ਮਾਲਵਾ ਅਤੇ ਪੂਰਬੀ ਮਾਲਵਾ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published.