ਹੁਣ ਵਿੱਤ ਮੰਤਰੀ ਹਰਪਾਲ ਚੀਮਾ ਵੱਲੋ ਔਰਤਾਂ ਨੂੰ ਮਿਲਣ ਵਾਲੇ 1000 ਰੁਪਏ ਨੂੰ ਲੈਕੇ ਆ ਗਈ ਇਹ ਵੱਡੀ ਖ਼ਬਰ

ਸਮਾਜ

ਹੁਣ ਜਿੱਥੇ ਮਾਨ ਸਰਕਾਰ ਵੱਲੋ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹਰ ਰੋਜ਼ ਕਈ ਵੱਡੇ ਫੈਸਲੇ ਲਏ ਜਾਂ ਰਹੇ ਹਨ, ਅਤੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਧੇ ਪੂਰੇ ਕੀਤੇ ਜਾ ਰਹੇ ਹਨ। ਜਿੱਥੇ ਫ੍ਰੀ ਬਿਜਲੀ ਵਾਲੀ ਗਰੰਟੀ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉੱਥੇ ਹੀ ਹੁਣ ਔਰਤਾਂ ਨੂੰ ਮਿਲਣ ਵਾਲੇ ਇੱਕ ਹਜ਼ਾਰ ਰੁਪਏ ਨੂੰ ਲੈਕੇ ਇਹ ਖ਼ਬਰ ਸਾਹਮਣੇ ਆਈ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਛੇਤੀ ਹੀ ਪੂਰਾ ਕਰੇਗੀ। ਇਹ ਵਾਅਦਾ ਜਲਦੀ ਹੀ ਪੂਰਾ ਕਰ ਦਿੱਤਾ ਜਾਵੇਗਾ। ਨਿਊਜ਼ 18 ਦੇ ਮੈਗਾ ਲਾਈਵ ਸ਼ੋਅ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਵਾਅਦੇ ਨੂੰ ਜ਼ਰੂਰ ਪੂਰਾ ਕਰੇਗੀ, ਪਰ ਇਸ ਵਿੱਚ ਕੁਝ ਸਮਾਂ ਲੱਗੇਗਾ।

ਉਹ ਗਾਰੰਟੀ ਛੇਤੀ ਹੀ ਪੂਰੀ ਹੋ ਜਾਵੇਗੀ। ਉਨ੍ਹਾਂ ਨੇ ਪੰਜਾਬ ਦੀ ਆਰਥਿਕਤਾ ‘ਚ ਅਹਿਮ ਰੋਲ ਅਦਾ ਕਰਨ ਵਾਲੀਆਂ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਵਾਅਦਾ ਪੂਰਾ ਕਰਨ ਲਈ ਕੁੱਝ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ, “ਸਰਕਾਰਾਂ ਪੰਜ ਸਾਲਾਂ ਵਿੱਚ ਆਪਣੇ ਵਾਅਦੇ ਪੂਰੇ ਨਹੀਂ ਕਰ ਸਕੀਆਂ ਪਰ ਅਸੀਂ ਆਪਣੇ ਪੰਜ ਵੱਡੇ ਵਾਅਦਿਆਂ ਵਿੱਚੋਂ ਚਾਰ ਵਾਅਦੇ ਪੂਰੇ ਕਰ ਲਏ ਹਨ ਅਤੇ ਇਹ ਇੱਕ ਵਾਅਦਾ ਵੀ ਛੇਤੀ ਹੀ ਪੂਰਾ ਕਰ ਦਿੱਤਾ ਜਾਵੇਗਾ।

ਜੇ ਤੁਸੀਂ ਪਹਿਲਾਂ ਰੋਜ਼ਾਨਾ ਦੀਆਂ ਖ਼ਬਰਾਂ ਨੂੰ ਦੇਖਣਾ ਚਾਹੁੰਦੇ ਹੋ, ਤਾਂ ਤੁਰੰਤ ਸਾਡੇ ਪੇਜ ਨੂੰ ਲਾਈਕ ਕਰੋ ਅਤੇ ਫਾਲੋ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅੱਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ। ਸਾਡੇ ਆਰਟੀਕਲ ਕੇਵਲ ਅਜਿਹੀ ਜਾਣਕਾਰੀ ਪ੍ਰਦਾਨ ਕਰਦੇ ਹਨ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਅਤੇ ਅਸੀਂ ਸਰੋਤਿਆਂ ਨੂੰ ਕੋਈ ਗਲਤ ਜਾਣਕਾਰੀ ਨਹੀਂ ਦਿੰਦੇ ਜਿਸ ਨਾਲ ਉਹਨਾਂ ਨੂੰ ਕੋਈ ਨਿੱਜੀ ਨੁ ਕ ਸਾ ਨ ਹੋਵੇ।

Leave a Reply

Your email address will not be published.