ਇਥੇ ਜਾਣੋ ਕੌਣ ਹੈ, ਜਿਸ ਨਾਲ ਕੱਲ ਨੂੰ ਹੋਣ ਜਾਂ ਰਿਹਾ ਹੈ ਭਗਵੰਤ ਮਾਨ ਦਾ ਵਿਆਹ

ਸਮਾਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਲੋਕਾਂ ਦੇ ਹੱਕ ਵਿਚ ਲਏ ਜਾ ਰਹੇ ਫੈਸਲਿਆਂ ਨੂੰ ਲੈ ਕੇ ਚਰਚਾ ਵਿਚ ਹਨ। ਉਨ੍ਹਾਂ ਨਾਲ ਜੁੜੀਆਂ ਹੋਰ ਵੀ ਕਈ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿੱਜੀ ਜ਼ਿੰਦਗੀ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਹ ਕਿੱਥੇ ਵਿਆਹ ਕਰਵਾਉਣ ਜਾ ਰਹੇ ਹਨ।

ਕਿਹਾ ਜਾ ਰਿਹਾ ਹੈ ਕਿ ਉਹ ਕੱਲ ਡਾ ਗੁਰਪ੍ਰੀਤ ਨਾਲ ਵਿਆਹ ਕਰਾਉਣਗੇ, ਜੋ ਕਿ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਮਾਨ ਦਾ ਛੇ ਸਾਲ ਪਹਿਲਾਂ ਆਪਣੀ ਪਤਨੀ ਨਾਲ ਤਲਾਕ ਹੋ ਗਿਆ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਹਨ ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਹੇ ਹਨ। ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਦੇ ਬੱਚੇ ਵਿਦੇਸ਼ ਤੋਂ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਂ ਅਤੇ ਭੈਣ ਹੁਣ ਉਨ੍ਹਾਂ ਨੂੰ ਵਿਆਹ ਕਰਨ ਦੀ ਅਪੀਲ ਕਰ ਰਹੇ ਸਨ। ਜਿਥੇ ਉਨ੍ਹਾਂ ਨੂੰ ਖੁਦ ਇਹ ਰਿਸ਼ਤਾ ਪਸੰਦ ਆਇਆ ਹੈ, ਉਥੇ ਹੀ ਭਗਵੰਤ ਮਾਨ ਦਾ ਕੱਲ ਨੂੰ ਡਾ ਗੁਰਪ੍ਰੀਤ ਕੌਰ ਨਾਲ ਭਲਕੇ ਚੰਡੀਗੜ੍ਹ ‘ਚ ਵਿਆਹ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਆਹ ‘ਚ ਦੋਵਾਂ ਪਰਿਵਾਰਾਂ ਦੇ ਹੀ ਪਰਿਵਾਰਕ ਮੈਂਬਰ ਸ਼ਾਮਲ ਹੋ ਰਹੇ ਹਨ। ਉਸ ਤੋਂ ਇਲਾਵਾ ਕਿਸੇ ਹੋਰ ਨੂੰ ਵੀ ਵਿਆਹ ਵਿੱਚ ਸ਼ਾਮਲ ਹੋਣ ਲਈ ਨਹੀਂ ਬੁਲਾਇਆ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜੋੜੇ ਨੂੰ ਆਸ਼ੀਰਵਾਦ ਦੇਣ ਲਈ ਉੱਥੇ ਪਹੁੰਚਣਗੇ। ਇਸ ਤੋਂ ਇਲਾਵਾ ਕਿਸੇ ਹੋਰ ਸਿਆਸਤਦਾਨ, ਕਿਸੇ ਨੇਤਾ, ਕਿਸੇ ਦੂਰ ਦੇ ਰਿਸ਼ਤੇਦਾਰ ਨੂੰ ਵਿਆਹ ਸਮਾਗਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ।

ਸੋਸ਼ਲ ਮੀਡੀਆ ‘ਤੇ ਜਿੱਥੇ ਵਿਆਹ ਸਮਾਗਮ ਲਈ ਤਿਆਰ ਕੀਤੇ ਗਏ ਸਥਾਨ ਦੀਆਂ ਤਸਵੀਰਾਂ ਤੇ ਡਾ ਗੁਰਪ੍ਰੀਤ ਕੌਰ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਆਹ ਦੀ ਵਧਾਈ ਦੇਣ ਲਈ ਲੋਕਾਂ ਦੀ ਭੀੜ ਵੀ ਲੱਗੀ ਹੋਈ ਹੈ।

Leave a Reply

Your email address will not be published.