ਪੰਜਾਬ ‘ਚ ਪੈ ਰਹੀ ਗਰਮੀ ਕਾਰਨ ਜਿੱਥੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਆਉਣ ਵਾਲੇ ਦਿਨਾਂ ਲਈ ਸਮੇਂ-ਸਮੇਂ ‘ਤੇ ਮੌਸਮ ਦੀ ਭਵਿੱਖਬਾਣੀ ਵੀ ਕਰਦਾ ਹੈ। ਲੋਕ ਮਾਨਸੂਨ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਸਨ, ਉੱਥੇ ਹੀ ਕਿਹਾ ਜਾ ਰਿਹਾ ਸੀ ਕਿ 30 ਜੂਨ ਤੋਂ ਪੰਜਾਬ ‘ਚ ਮਾਨਸੂਨ ਦਸਤਕ ਦੇਵੇਗਾ ਅਤੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲੇਗੀ।
ਪਰ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਨਹੀਂ ਮਿਲੀ। ਮੌਸਮ ਵਿਭਾਗ ਨੇ ਹੁਣ ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਜਾਰੀ ਕਰਦਿਆਂ ਜਿੱਥੇ ਅਲਰਟ ਜਾਰੀ ਕੀਤਾ ਹੈ ਉੱਥੇ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਪਾਉਣ ਲਈ ਸੂਚਿਤ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜਿੱਥੇ ਹੁਣ ਮਾਨਸੂਨ ਪੰਜਾਬ ਵਿੱਚ ਸਰਗਰਮ ਹੈ, ਉੱਥੇ ਹੀ 9 ਅਤੇ 10 ਜੁਲਾਈ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਕਾਰਨ ਇਸ ਮਾਨਸੂਨ ਦੌਰਾਨ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ, ਚੰਡੀਗੜ੍ਹ ਅਤੇ ਦੱਖਣੀ ਰਾਜਸਥਾਨ ਦੇ ਵਿਚਕਾਰ, ਜਿੱਥੇ 9 ਜੁਲਾਈ ਤੋਂ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।
ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ 8 ਤੋਂ 10 ਜੁਲਾਈ ਤੱਕ ਮੀਂਹ ਪਵੇਗਾ।ਪੰਜਾਬ ਵਿੱਚ 8 ਜੁਲਾਈ ਨੂੰ ਫਤਿਹਗੜ੍ਹ ਸਾਹਿਬ, ਐਸ.ਏ.ਐਸ.ਨਗਰ, ਨਵਾਂਸ਼ਹਿਰ, ਗੁਰਦਾਸਪੁਰ, ਰੂਪਨਗਰ, ਹੁਸ਼ਿਆਰਪੁਰ, ਪਠਾਨਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।ਰੂਪਨਗਰ ਜਿੱਥੇ ਪਿਛਲੇ ਸੀਜ਼ਨ 1 ਤੋਂ 7 ਜੁਲਾਈ ਤੱਕ 202.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ।