ਜੇ ਤੁਸੀਂ ਗਹਿਣੇ ਬਣਾਉਣ ਜਾਂ ਸੋਨਾ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ ਇੱਕ ਵਧੀਆ ਮੌਕਾ ਹੈ। ਇਸ ਹਫਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਆਈ ਹੈ। ਇਕ ਹਫਤੇ ਦੇ ਕਾਰੋਬਾਰ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਚ ਕਰੀਬ 1,400 ਰੁਪਏ ਦੀ ਗਿਰਾਵਟ ਆਈ ਹੈ।
ਭਾਰਤੀ ਸਰਾਫਾ ਬਾਜ਼ਾਰ ਚ ਸੋਨੇ ਦੀਆਂ ਕੀਮਤਾਂ ਚ ਹਫਤਾਵਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਚਾਂਦੀ ਵੀ ਸਸਤੀ ਹੋ ਗਈ ਹੈ। ਸਮੀਖਿਆ ਅਧੀਨ ਹਫਤੇ ਦੌਰਾਨ ਸੋਨੇ ਚ 1,365 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ ਚ 1,696 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ।
ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਯਾਨੀ ਆਈਬੀਜੇਏ ਦੀ ਵੈਬਸਾਈਟ ਦੇ ਅਨੁਸਾਰ, ਇਸ ਕਾਰੋਬਾਰੀ ਹਫਤੇ (4-8 ਜੁਲਾਈ) ਦੀ ਸ਼ੁਰੂਆਤ ਵਿੱਚ 24 ਕੈਰੇਟ ਸੋਨੇ ਦੀ ਕੀਮਤ 52,218 ਰੁਪਏ ਸੀ, ਜੋ ਸ਼ੁੱਕਰਵਾਰ ਤੱਕ 50,853 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ ਹੈ। ਉੱਥੇ ਹੀ, 999 ਸ਼ੁੱਧਤਾ ਵਾਲੀ ਚਾਂਦੀ 58,123 ਰੁਪਏ ਤੋਂ ਡਿੱਗ ਕੇ 56,427 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ।
ਬਾਜ਼ਾਰ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਸੋਨੇ ਦੀਆਂ ਕੀਮਤਾਂ ‘ਚ ਵਾਧਾ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਸੋਨੇ ਦੀ ਕੀਮਤ 2,500 ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਸਰਕਾਰੀ ਐਪ ਰਾਹੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕੀਤੀ ਜਾ ਸਕਦੀ ਹੈ। ‘ਬੀਆਈਐਸ ਕੇਅਰ ਐਪ’ ਨਾਲ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਵਿਕਲਪਿਕ ਤੌਰ ‘ਤੇ, ਤੁਸੀਂ ਇਸ ਐਪ ਰਾਹੀਂ ਸ਼ਿਕਾਇਤ ਕਰ ਸਕਦੇ ਹੋ।