ਪੰਜਾਬ ‘ਚ ਇਸ ਦਿਨ ਤੋਂ ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਜਾਰੀ ਕੀਤਾ ਸਖ਼ਤ ਅਲਰਟ, ਹੋ ਜਾਉ ਤਿਆਰ

ਸਮਾਜ

ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਤੋਂ ਬਾਅਦ ਐਤਵਾਰ ਨੂੰ ਲੁਧਿਆਣਾ, ਚੰਡੀਗੜ੍ਹ, ਫਤਿਹਗੜ੍ਹ ਸਾਹਿਬ, ਮੁਹਾਲੀ ਅਤੇ ਰੋਪੜ ਵਿੱਚ ਵੀ ਮਾਨਸੂਨ ਦੀ ਬਾਰਸ਼ ਹੋਈ। ਇਸ ਦੇ ਨਾਲ ਹੀ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਦੋ ਤੋਂ ਤਿੰਨ ਡਿਗਰੀ ਘੱਟ ਦਰਜ ਕੀਤਾ ਗਿਆ।

ਲੁਧਿਆਣਾ ਵਿੱਚ 11.6 ਮਿਲੀਮੀਟਰ, ਰੋਪੜ ਵਿੱਚ 2.2 ਮਿਲੀਮੀਟਰ, ਮੁਹਾਲੀ ਵਿੱਚ 1.2 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 0.5 ਮਿਲੀਮੀਟਰ ਅਤੇ ਚੰਡੀਗੜ੍ਹ ਵਿੱਚ 2.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਡਾ ਮਨਮੋਹਨ ਸਿੰਘ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 13 ਜੁਲਾਈ ਤੋਂ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਤੌਰ ‘ਤੇ ਪਹਾੜੀ ਜ਼ਿਲ੍ਹਿਆਂ ‘ਚ ਮੀਂਹ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਪਿਛਲੇ 3 ਦਿਨਾਂ ਤੋਂ ਹਰ ਸਵੇਰ ਬੱਦਲ ਦਸਤਕ ਦੇ ਰਹੇ ਸਨ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਸੀ। ਪਰ ਸੋਮਵਾਰ ਸਵੇਰੇ ਬੱਦਲ ਸਾਫ ਹੋ ਗਏ ਤੇ ਸੂਰਜ ਨਿਕਲ ਆਇਆ।

ਧੁੱਪ ਨਿਕਲਦੇ ਹੀ ਲੋਕਾਂ ਨੂੰ ਮੁੜ ਕੜਕਦੀ ਧੁੱਪ ਦਾ ਸਾਹਮਣਾ ਕਰਨਾ ਪਿਆ। ਸਵੇਰ ਦਾ ਤਾਪਮਾਨ 23 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦੁਪਹਿਰ ਬਾਅਦ ਸ਼ਹਿਰ ‘ਚ ਮੁੜ ਬੱਦਲ ਛਾਏ ਰਹਿ ਸਕਦੇ ਹਨ।

Leave a Reply

Your email address will not be published.