ਮੌਸਮ ਕੇਂਦਰ ਚੰਡੀਗੜ੍ਹ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਦੀ ਚੇਤਾਵਨੀ ਦਿੱਤੀ ਹੈ। ਵਿਭਾਗ ਵੱਲੋਂ ਜਾਰੀ ਮੌਸਮ ਦੀ ਭਵਿੱਖਬਾਣੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ।
ਬਰਨਾਲਾ, ਮਾਨਸਾ, ਸੰਗਰੂਰ, ਫਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਸਾਹਿਬਜ਼ਾਦਿਆਂ ਅਜੀਤ ਸਿੰਘ ਨਗਰ ਵਿੱਚ ਭਾਰੀ ਮੀਂਹ ਪਵੇਗਾ। ਹਾਲਾਂਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵਿਭਾਗ ਮੁਤਾਬਕ 15 ਜੁਲਾਈ ਤੋਂ ਬਾਅਦ ਹੀ ਮੌਸਮ ਸਾਫ ਹੋ ਸਕੇਗਾ। ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਈ, ਜਦੋਂ ਕਿ ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਰਹੇ ਤੇ ਧੁੱਪ ਨਿਕਲੀ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ ਮਨਮੋਹਨ ਸਿੰਘ ਅਨੁਸਾਰ 13 ਜੁਲਾਈ ਤੋਂ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੌਰਾਨ ਪਹਾੜੀ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਜ਼ਿਆਦਾ ਬਾਰਸ਼ ਹੋਣ ਦੀ ਸੰਭਾਵਨਾ ਹੈ। 1 ਜੂਨ ਤੋਂ 10 ਜੁਲਾਈ ਤੱਕ ਪੰਜਾਬ ਵਿੱਚ 94.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ ਸਿਰਫ 3 ਫੀਸਦੀ ਘੱਟ ਹੈ। ਦੂਜੇ ਪਾਸੇ, ਰਾਜ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਸੂਚਕ ਅੰਕ ਚੰਗੇ ਤੋਂ ਤਸੱਲੀਬਖਸ਼ ਵਿਚਕਾਰ ਹੈ।