ਵਜ਼ੀਫੇ ਦੇ ਪੈਸਿਆਂ ‘ਚ ਹੋਏ ਘਪਲੇ ਮਾਮਲੇ ‘ਚ ਹੁਣ CM ਮਾਨ ਨੇ ਕਰਤਾ ਇਹ ਵੱਡਾ ਐਲਾਨ

ਸਮਾਜ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਸਖ਼ਤ ਹੈ। ਕਾਂਗਰਸ ਸਰਕਾਰ ਵੇਲੇ ਹੋਏ ਐਸਸੀ ਵਿਦਿਆਰਥੀ ਵਜ਼ੀਫ਼ਾ ਘੁਟਾਲੇ ‘ਤੇ ਮੁੱਖ ਮੰਤਰੀ ਮਾਨ ਹੁਣ ਵੱਡੀ ਕਾਰਵਾਈ ਦੀ ਤਿਆਰੀ ਕਰ ਰਹੇ ਹਨ।

ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐਸਸੀ ਵਿਦਿਆਰਥੀਆਂ ਦਾ ਭਵਿੱਖ ਦਾਅ ਤੇ ਲਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

ਇਹ ਗੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਹੀ ਹੈ। ਸੀਐਮ ਮਾਨ ਨੇ ਟਵੀਟ ਕੀਤਾ, “ਮੈਨੂੰ ਪਿਛਲੀ ਸਰਕਾਰ ਦੌਰਾਨ ਜਾਰੀ ਕੀਤੀਆਂ ਸਕਾਲਰਸ਼ਿਪ ਫਾਈਲਾਂ ਮਿਲੀਆਂ ਹਨ। ਨਿੱਜੀ ਅਦਾਰਿਆਂ ਨੂੰ ਦਿੱਤੇ ਜਾਣ ਵਾਲੇ ਫੰਡਾਂ ਚ ਗੜਬੜੀ ਕੀਤੀ ਗਈ ਹੈ। ਜਾਂਚ ਦੇ ਹੁਕਮ ਦਿੱਤੇ ਗਏ ਹਨ।

ਅਸੀਂ ਨਿਸ਼ਚਤ ਤੌਰ ‘ਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਾਂਗੇ ਜੋ ਸਾਡੇ ਐਸਸੀ ਵਿਦਿਆਰਥੀਆਂ ਦਾ ਭਵਿੱਖ ਦਾਅ’ ਤੇ ਲਗਾਉਂਦੇ ਹਨ। ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਐਲਾਨ ਨਾਲ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਜੰਗਲਾਤ ਵਿਭਾਗ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਧਰਮਸੋਤ ‘ਤੇ ਹੁਣ ਸਕਾਲਰਸ਼ਿਪ ਘੁਟਾਲੇ ਦੇ ਦੋਸ਼ ਲੱਗ ਰਹੇ ਹਨ।

ਪੰਜਾਬ ਸਰਕਾਰ ਇਸ ਸਬੰਧੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਅਜਿਹੇ ‘ਚ ਧਰਮਸੌਤ ਖਿਲਾਫ ਨਵਾਂ ਕੇਸ ਦਰਜ ਕੀਤਾ ਜਾ ਸਕਦਾ ਹੈ।

Leave a Reply

Your email address will not be published.