ਆਉਣ ਵਾਲੇ 2 ਦਿਨਾਂ ‘ਚ ਪੰਜਾਬ ਦੇ ਏਨਾ ਸ਼ਹਿਰਾਂ ‘ਚ ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਸਮਾਜ

ਪਿੱਛਲੇ 2 ਦਿਨਾਂ ਚ ਪੰਜਾਬ ਦੇ ਕਈ ਥਾਵਾਂ ਤੇ ਹਲਕੀ ਤੋਂ ਭਾਰੀ ਬਾਰਿਸ਼ ਹੋਈ ਸੀ। ਜਿਸ ਕਾਰਨ ਤਾਪਮਾਨ ‘ਚ ਵੀ ਗਿਰਾਵਟ ਦੇਖਣ ਨੂੰ ਮਿਲ਼ੀ। ਇਥੋਂ ਤੱਕ ਕੀ ਫਰੀਦਕੋਟ ਵਿੱਚ ਮੀਂਹ ਕਾਰਨ ਸਕੂਲ ਬੰਦ ਰਹੇ। ਭਾਰੀ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ ਸੀ ਅਤੇ ਵਿੱਚ ਜੇ ਮੌਸਮ ਫਿਰ ਤੋਂ ਗਰਮ ਹੋ ਗਿਆ ਸੀ। ਪਰ ਅੱਜ ਪੰਜਾਬ ਦਾ ਮੌਸਮ ਫਿਰ ਤੋਂ ਬਦਲ ਵਾਲਾ ਹੈ।

ਅੱਜ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬੂੰਦਾਬਾਂਦੀ ਹੋ ਸਕਦੀ ਹੈ। ਇਸ ਤੋਂ ਬਾਅਦ ਐਤਵਾਰ ਅਤੇ ਸੋਮਵਾਰ ਨੂੰ ਹਲਕੀ ਬਾਰਸ਼ ਦੀ ਸੰਭਾਵਨਾ ਹੈ। 19 ਜੁਲਾਈ ਤੋਂ ਮਾਨਸੂਨ ਵਧੇਰੇ ਸਰਗਰਮ ਰਹੇਗਾ ਅਤੇ ਭਾਰੀ ਬਾਰਸ਼ ਹੋ ਸਕਦੀ ਹੈ। ਇਨ੍ਹਾਂ ਸ਼ਹਿਰਾਂ ਵਿਚ ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਰੋਪੜ ਅਤੇ ਪਟਿਆਲਾ ਸ਼ਾਮਲ ਹਨ। ਇਸ ਦੇ ਨਾਲ ਹੀ ਦੂਜੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਦੀ ਸ਼ੁਰੂਆਤ ਬੱਦਲਵਾਈ ਵਾਲੇ ਆਸਮਾਨ ਨਾਲ ਹੋਈ ਸੀ। ਸਾਰਾ ਦਿਨ ਹਵਾਵਾਂ ਚੱਲਦੀਆਂ ਰਹੀਆਂ। ਇਸ ਦੌਰਾਨ ਹਿਊਮਸ ਵੀ ਬਣ ਗਿਆ। ਹਵਾ ਚੱਲਣ ਕਾਰਨ ਸ਼ਹਿਰ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।

ਜੇਕਰ ਤੁਸੀਂ ਰੋਜ਼ਾਨਾਂ ਦੀਆ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ| ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁ ਕ ਸਾ ਨ ਹੋਵੇ

Leave a Reply

Your email address will not be published.