ਹੁਣ ਪੰਜਾਬ ਅਤੇ ਹਰਿਆਣਾ ਦੇ ਏਨਾ ਜਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼, ਹੋ ਜਾਉ ਤਿਆਰ

ਸਮਾਜ

ਬੁੱਧਵਾਰ ਸਵੇਰੇ ਪੰਜਾਬ ਦੇ ਕਈ ਸ਼ਹਿਰਾਂ ਵਿਚ ਹੋਈ ਬਾਰਿਸ਼ ਨੇ ਲੋਕਾਂ ਨੂੰ ਕੜਕਦੀ ਧੁੱਪ ਤੋਂ ਰਾਹਤ ਦਿੱਤੀ। ਜਲੰਧਰ ਤੇ ਲੁਧਿਆਣਾ ਸਮੇਤ ਕਈ ਸ਼ਹਿਰਾਂ ‘ਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਲੁਧਿਆਣਾ ‘ਚ ਸਵੇਰੇ 6 ਵਜੇ ਦੇ ਕਰੀਬ ਬੱਦਲ ਛਾਏ ਰਹੇ, ਜਦੋਂ ਕਿ ਸਵੇਰੇ 7 ਵਜੇ ਤੋਂ ਪਹਿਲਾਂ ਹਲਕੀ ਤੇ ਫਿਰ ਭਾਰੀ ਬਾਰਿਸ਼ ਸ਼ੁਰੂ ਹੋ ਗਈ।

ਇਸ ਦੌਰਾਨ ਜਲੰਧਰ ‘ਚ ਸ਼ਾਮ 6 ਵਜੇ ਦੇ ਕਰੀਬ ਤੇਜ਼ ਹਵਾਵਾਂ ਨਾਲ ਚੰਗੀ ਬਾਰਿਸ਼ ਹੋਈ, ਜਿਸ ਨਾਲ ਪਾਰਾ 5 ਡਿਗਰੀ ਹੇਠਾਂ ਆ ਗਿਆ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਅਤੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਬੁੱਧਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਪੂਰਬੀ ਮਾਲਵਾ ਜ਼ਿਲ੍ਹਿਆਂ ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੁਹਾਲੀ ਵਿੱਚ ਭਾਰੀ ਬਾਰਸ਼ ਦੀ ਚੇਤਾਵਨੀ ਦਿੱਤੀ ਹੈ।

ਦੂਜੇ ਪਾਸੇ ਪੱਛਮੀ ਮਾਲਵਾ ਦੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਜਿਨ੍ਹਾਂ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੀਂਦ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ ਅਤੇ ਪਾਣੀਪਤ ਸ਼ਾਮਲ ਹਨ। ਵਿਭਾਗ ਵੱਲੋਂ ਹੋਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published.