ਹੁਣ ਪੰਜਾਬ ਸਰਕਾਰ ਇਹਨਾਂ ਕਿਸਾਨਾਂ ਦੇ ਖਾਤਿਆਂ ‘ਚ ਭੇਜੇਗੀ ਪੈਸੇ, ਹੋ ਜਾਉ ਤਿਆਰ

ਸਮਾਜ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਹ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿਉਂਕਿ ਖੇਤੀਬਾੜੀ ਸੂਬੇ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ। ਇਸ ਮੁਤਾਬਕ ਸੂਬਾ ਸਰਕਾਰ ਦੀ ਵਿਵਸਥਾ ਹੈ ਕਿ ਗੰਨਾ ਕਿਸਾਨਾਂ ਨੂੰ ਪ੍ਰਾਈਵੇਟ ਮਿੱਲਾਂ ਤੋਂ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਥਾਨਕ ਸੈਕਟਰ 35 ਸਥਿਤ ਮਿਊਂਸਪਲ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕੀਤਾ|

ਉਨ੍ਹਾਂ ਅੱਗੇ ਕਿਹਾ ਕਿ ਪ੍ਰਾਈਵੇਟ ਗੰਨਾ ਮਿੱਲਾਂ ਦੇ ਮਾਲਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਕਿਸਾਨਾਂ ਦੇ ਬਕਾਏ ਸਮੇਂ ਸਿਰ ਅਦਾ ਕਰਨ ਲਈ ਕਿਹਾ ਜਾਵੇਗਾ ਅਤੇ ਫੇਲ੍ਹ ਹੋਣ ਦੀ ਸੂਰਤ ਵਿਚ ਮਿੱਲਾਂ ਬੰਦ ਕਰ ਦਿੱਤੀਆਂ ਜਾਣਗੀਆਂ। ਜੇਕਰ ਸਰਕਾਰ ਨੂੰ ਗੰਨਾ ਮਿੱਲਾਂ ਦੀ ਜ਼ਿੰਮੇਵਾਰੀ ਖੁਦ ਵੀ ਚੁੱਕਣੀ ਪਈ ਤਾਂ ਉਹ ਵੀ ਚੁੱਕੇਗੀ।

ਕਿਸਾਨ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਗੰਨਾ ਕਿਸਾਨਾਂ ਦਾ ਸਹਿਕਾਰੀ ਮਿੱਲਾਂ ਦੇ ਨਾਲ 300 ਕਰੋੜ ਰੁਪਏ ਦੇ ਬਕਾਏ ਦਾ ਸਬੰਧ ਹੈ, ਇਸ ਦਾ ਭੁਗਤਾਨ 3 ਕਿਸ਼ਤਾਂ ਵਿੱਚ ਕੀਤਾ ਜਾਵੇਗਾ। ਇਸ ਵਿਚੋਂ 100 ਕਰੋੜ ਰੁਪਏ ਦੀ ਪਹਿਲੀ ਕਿਸ਼ਤ 30 ਜੁਲਾਈ ਤੱਕ ਜਾਰੀ ਕੀਤੀ ਜਾਵੇਗੀ, ਜਦਕਿ 100 ਕਰੋੜ ਰੁਪਏ ਦੀ ਦੂਜੀ ਕਿਸ਼ਤ 30 ਅਗਸਤ ਤੱਕ ਜਾਰੀ ਕੀਤੀ ਜਾਵੇਗੀ।

ਆਖਰੀ ਕਿਸ਼ਤ, ਜੋ ਕਿ 100 ਕਰੋੜ ਰੁਪਏ ਹੋਵੇਗੀ, 15 ਸਤੰਬਰ ਤੱਕ ਜਾਰੀ ਕੀਤੀ ਜਾਵੇਗੀ। ਮੰਤਰੀ ਨੇ ਅੱਗੇ ਕਿਹਾ ਕਿ ਰਾਜ ਦੀਆਂ ਖੰਡ ਮਿੱਲਾਂ ਨੂੰ ਆਧੁਨਿਕ ਮਸ਼ੀਨਰੀ ਨਾਲ ਲੈਸ ਕਰਨਾ ਰਾਜ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸੇ ਕੜੀ ਤਹਿਤ ਬਟਾਲਾ ਤੇ ਗੁਰਦਾਸਪੁਰ ਦੀਆਂ ਮਿੱਲਾਂ ਚ ਨਵੀਂ ਮਸ਼ੀਨਰੀ ਲਗਾਈ ਜਾ ਰਹੀ ਹੈ।

Leave a Reply

Your email address will not be published.