ਹੁਣ ਮਾਨ ਸਰਕਾਰ ਪੰਜਾਬ ‘ਚ ਜਲਦ ਲਿਆਵੇਗੀ ਇਹ ਚੀਜ਼, ਲੋਕਾਂ ਨੂੰ ਲੱਗਣਗੀਆਂ ਮੌਜ਼ਾਂ ਹੀ ਮੌਜ਼ਾਂ

ਸਮਾਜ

ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਅਜਿਹੇ ‘ਚ ਆਮ ਆਦਮੀ ‘ਤੇ ਆਰਥਿਕ ਬੋਝ ਵਧਦਾ ਜਾ ਰਿਹਾ ਹੈ। ਇਸ ਸਭ ਦੇ ਮੱਦੇਨਜ਼ਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਇਲੈਕਟ੍ਰਿਕ ਵਾਹਨ ਪਾਲਿਸੀ ਲੈ ਕੇ ਆਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੜਕਾਂ ‘ਤੇ ਜਲਦੀ ਹੀ ਬਿਜਲੀ ਨਾਲ ਚੱਲਣ ਵਾਲੇ ਚਾਰ ਪਹੀਆ ਅਤੇ ਦੋ ਪਹੀਆ ਵਾਹਨ ਚੱਲਣਗੇ। ਇਸ ਨਾਲ ਲੋਕਾਂ ਨੂੰ ਪੈਟਰੋਲ ਅਤੇ ਡੀਜਲ ਦੀਆ ਕੀਮਤਾਂ ਤੋਂ ਰਾਹਤ ਮਿਲੇਗੀ ਅਤੇ ਇਸ ਲਈ ਰਾਜ ਸਰਕਾਰ ਇਲੈਕਟ੍ਰਿਕ ਵਾਹਨ ਨੀਤੀ ਬਣਾਉਣ ਜਾ ਰਹੀ ਹੈ।

ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਇਸ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਚੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 8,291 ਇਲੈਕਟ੍ਰਿਕ ਵਾਹਨ ਰਜਿਸਟਰਡ ਹੋ ਚੁੱਕੇ ਹਨ। ਇਨ੍ਹਾਂ ਵਿੱਚ 1 ਅਪ੍ਰੈਲ, 2021 ਤੋਂ 31 ਮਾਰਚ, 2022 ਦੇ ਵਿਚਕਾਰ ਰਜਿਸਟਰਡ 6,421 ਈ-ਵਾਹਨ ਅਤੇ ਅਪ੍ਰੈਲ ਤੋਂ ਲੈ ਕੇ ਹੁਣ ਤੱਕ 1,870 ਈ-ਵਾਹਨ ਸ਼ਾਮਲ ਹਨ।

ਜੇ ਤੁਸੀਂ ਪਹਿਲਾਂ ਰੋਜ਼ਾਨਾ ਦੀਆਂ ਖ਼ਬਰਾਂ ਨੂੰ ਦੇਖਣਾ ਚਾਹੁੰਦੇ ਹੋ, ਤਾਂ ਤੁਰੰਤ ਸਾਡੇ ਪੇਜ ਨੂੰ ਲਾਈਕ ਕਰੋ ਅਤੇ ਫਾਲੋ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅੱਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ। ਸਾਡੇ ਆਰਟੀਕਲਾਂ ਵਿੱਚ ਕੇਵਲ ਉਹੀ ਜਾਣਕਾਰੀ ਸ਼ਾਮਲ ਹੁੰਦੀ ਹੈ ਜੋ ਸੱਚੀ ਅਤੇ ਸਟੀਕ ਹੈ ਅਤੇ ਅਸੀਂ ਸਰੋਤਿਆਂ ਨੂੰ ਕੋਈ ਵੀ ਅਜਿਹੀ ਝੂਠੀ ਜਾਣਕਾਰੀ ਨਹੀਂ ਦਿੰਦੇ ਜੋ ਉਹਨਾਂ ਨੂੰ ਕੋਈ ਨਿੱਜੀ ਨੁ ਕ ਸਾ ਨ ਪਹੁੰਚਾ ਸਕਦੀ ਹੋਵੇ।

Leave a Reply

Your email address will not be published.