ਅੱਜ ਤੋਂ ਅਗਲੇ 2 ਦਿਨਾਂ ਤੱਕ ਏਨਾ ਥਾਵਾਂ ਤੇ ਆਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਰੇਡ ਅਲਰਟ ਕੀਤਾ ਜਾਰੀ

ਸਮਾਜ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ‘ਚ ਮਾਨਸੂਨ ਇਕ ਵਾਰ ਫਿਰ ਸਰਗਰਮ ਰਹੇਗਾ। ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 28 ਜੁਲਾਈ ਤੋਂ 30 ਜੁਲਾਈ ਤੱਕ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਇਨ੍ਹਾਂ ਦਿਨਾਂ ਵਿੱਚ ਖੇਤਾਂ ਵਿੱਚ ਸਪਰੇਅ ਅਤੇ ਪਾਣੀ ਨਾ ਦੇਣ।

ਪਿਛਲੇ ਦਿਨੀਂ ਪੰਜਾਬ ਵਿੱਚ ਭਾਰੀ ਮੀਂਹ ਪਿਆ ਸੀ। ਇਸ ਦੌਰਾਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉਥੇ ਹੀ ਕਈ ਥਾਵਾਂ ‘ਤੇ ਸੜਕਾਂ, ਗਲੀਆਂ ਅਤੇ ਨਾਲੀਆਂ ‘ਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਇਸ ਦੌਰਾਨ ਮਾਨਸੂਨ ਸੀਜ਼ਨ ਚ ਪ੍ਰੰਬਧਾਂ ਨੂੰ ਲੈ ਕੇ ਸਰਕਾਰ ਦੇ ਦਾਅਵੇ ਫੇਲ੍ਹ ਹੋ ਗਏ ਹਨ। ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦਿੱਤੀ, ਉਥੇ ਹੀ ਕਈ ਇਲਾਕਿਆਂ ‘ਚ ਪਏ ਮੀਂਹ ਕਾਰਨ ਵੀ ਨਮੀ ਕਾਫੀ ਜ਼ਿਆਦਾ ਰਹੀ ਪਰ ਆਸਮਾਨ ‘ਚ ਬੱਦਲ ਛਾਏ ਰਹਿਣ ਕਾਰਨ ਸਵੇਰ ਤੇ ਸ਼ਾਮ ਦਾ ਮੌਸਮ ਸੁਹਾਵਣਾ ਹੁੰਦਾ ਜਾ ਰਿਹਾ ਹੈ।

ਜੇ ਤੁਸੀਂ ਰੋਜ਼ਾਨਾ ਦੀਆਂ ਖ਼ਬਰਾਂ ਨੂੰ ਪਹਿਲਾਂ ਦੇਖਣਾ ਚਾਹੁੰਦੇ ਹੋ, ਤਾਂ ਤੁਰੰਤ ਸਾਡੇ ਪੇਜ ਨੂੰ ਲਾਈਕ ਕਰੋ ਅਤੇ ਫਾਲੋ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅੱਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ। ਸਾਡੇ ਆਰਟੀਕਲਾਂ ਵਿੱਚ ਕੇਵਲ ਉਹੀ ਜਾਣਕਾਰੀ ਸ਼ਾਮਲ ਹੁੰਦੀ ਹੈ ਜੋ ਸੱਚੀ ਅਤੇ ਸਟੀਕ ਹੈ ਅਤੇ ਅਸੀਂ ਸਰੋਤਿਆਂ ਨੂੰ ਕੋਈ ਵੀ ਅਜਿਹੀ ਝੂਠੀ ਜਾਣਕਾਰੀ ਨਹੀਂ ਦਿੰਦੇ ਜੋ ਉਹਨਾਂ ਨੂੰ ਕੋਈ ਨਿੱਜੀ ਨੁ ਕ ਸਾ ਨ ਪਹੁੰਚਾ ਸਕਦੀ ਹੈ।

Leave a Reply

Your email address will not be published.