ਹੁਣ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਦੇਣ ਜਾਂ ਰਹੀ ਹੈ ਇਹ ਵੱਡਾ ਤੋਹਫ਼ਾ, ਜਾਣੋ ਕੀ

ਸਮਾਜ

ਕੇਂਦਰ ਸਰਕਾਰ ਵੱਲੋਂ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜੋ ਦੇਸ਼ ਦੇ ਲੋਕਾਂ ਨੂੰ ਲਾਭ ਪਹੁੰਚਾ ਸਕਦੀਆਂ ਹਨ ਅਤੇ ਕੁਝ ਯੋਜਨਾਵਾਂ ਅਜਿਹੀਆਂ ਵੀ ਹਨ ਜਿਨ੍ਹਾਂ ਦਾ ਦੇਸ਼ ਦੇ ਲੋਕਾਂ ਨੇ ਵਿਰੋਧ ਵੀ ਕੀਤਾ ਹੈ। ਜਿੱਥੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਹੋ ਰਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੇਂਦਰ ਸਰਕਾਰ ਨੂੰ ਰੱਦ ਕਰਨਾ ਪਿਆ। ਹੁਣ ਕੇਂਦਰ ਸਰਕਾਰ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਪਿੰਡਾਂ ਲਈ ਇਹ ਵੱਡਾ ਫੈਸਲਾ ਲਿਆ ਹੈ ਜਿੱਥੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਲਈ ਵੱਡਾ ਫੈਸਲਾ ਲਿਆ ਗਿਆ ਹੈ, ਜਿੱਥੇ ਪੰਜਾਬ ਦੇ ਜਲੰਧਰ, ਬਠਿੰਡਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਕੁਝ ਪਿੰਡਾਂ ਵਿੱਚ ਸੇਵਾਵਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਲਈ ਕੇਂਦਰੀ ਮੰਤਰੀ ਮੰਡਲ ਨੇ ਵੀ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਿਉਂਕਿ ਪੰਜਾਬ ਦੇ ਕੁਝ ਪਿੰਡ 4G ਪ੍ਰਾਜੈਕਟਾਂ ਤੋਂ ਵਾਂਝੇ ਰਹਿ ਗਏ ਸਨ।

ਇਸ ਦੇ ਨਾਲ ਹੀ ਬਹੁਤ ਸਾਰੇ ਖੇਤਰਾਂ ਵਿੱਚ ਜਿੱਥੇ ਹੁਣ ਤੱਕ ਮੋਬਾਈਲ ਸੇਵਾਵਾਂ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ ਸਨ, ਹੁਣ ਉਨ੍ਹਾਂ ਨੂੰ ਇਹ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਇਨ੍ਹਾਂ ਜ਼ਿਲ੍ਹਿਆਂ ਦੇ 24,680 ਪਿੰਡਾਂ ਨੂੰ ਪ੍ਰਵਾਨਿਤ ਪ੍ਰੋਜੈਕਟ ਤਹਿਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ‘ਤੇ ਕੁੱਲ 26,316 ਕਰੋੜ ਰੁਪਏ ਦੀ ਲਾਗਤ ਆਵੇਗੀ। ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਜਿੱਥੇ ਲੋਕਾਂ ਨੂੰ ਉਤਸ਼ਾਹਿਤ ਕਰਨਗੀਆਂ, ਉਥੇ ਹੀ ਇਨ੍ਹਾਂ ਸੇਵਾਵਾਂ ਰਾਹੀਂ ਪੇਂਡੂ ਖੇਤਰਾਂ ਵਿੱਚ ਕਈ ਮੌਕੇ ਪੈਦਾ ਕੀਤੇ ਜਾਣਗੇ।

ਪੰਜਾਬ ਵਿੱਚ ਇਸ ਪ੍ਰੋਜੈਕਟ ਰਾਹੀਂ ਮੋਬਾਈਲ ਬਰਾਡਬੈਂਡ ਰਾਹੀਂ ਵੱਖ-ਵੱਖ ਬੈਂਕਿੰਗ ਸੇਵਾਵਾਂ, ਟੈਲੀ-ਐਜੂਕੇਸ਼ਨ ਸੇਵਾਵਾਂ, ਟੈਲੀ-ਮੈਡੀਸਨ ਅਤੇ ਈ-ਗਵਰਨੈਂਸ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਕੇਂਦਰ ਸਰਕਾਰ ਨੇ 27 ਜੁਲਾਈ ਨੂੰ ਇਨ੍ਹਾਂ ਸੇਵਾਵਾਂ ਦੀ ਸਪੁਰਦਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

Leave a Reply

Your email address will not be published.