ਹੁਣ ਪੰਜਾਬ ਦੇ ਇਸ ਜ਼ਿਲ੍ਹੇ ‘ਚ ਪਲਾਸਟਿਕ ਦਾ ਲਿਫ਼ਾਫ਼ਾ ਵਰਤਣ ਤੇ ਹੋਵੇਗਾ ਚਲਾਨ, ਘਰੋਂ ਨਿਕਲਣ ਤੋਂ ਪਹਿਲਾ ਪੜ੍ਹੋ ਇਹ ਖ਼ਬਰ

ਸਮਾਜ

ਜਲੰਧਰ ਸ਼ਹਿਰ ‘ਚ ਅੱਜ ਤੋਂ ਪਾਲੀਥੀਨ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਜੇਕਰ ਤੁਸੀਂ ਸਬਜ਼ੀਆਂ ਜਾਂ ਹੋਰ ਚੀਜ਼ਾਂ ਖਰੀਦਣ ਲਈ ਘਰੋਂ ਬਾਹਰ ਨਿਕਲਦੇ ਹੋ ਤਾਂ ਆਪਣੇ ਨਾਲ ਕੱਪੜੇ ਜਾਂ ਜੂਟ ਦਾ ਥੈਲਾ ਰੱਖੋ। ਹੱਥ ਚ ਪਾਲੀਥੀਨ ਦਾ ਲਿਫਾਫਾ ਮਿਲਣ ਤੇ ਜੁਰਮਾਨਾ ਭਰਨਾ ਪੈ ਸਕਦਾ ਹੈ। ਸ਼ਹਿਰ ਵਿਚ ਅੱਜ ਤੋਂ ਪਾਲੀਥੀਨ ਖਪਤਕਾਰਾਂ ਦੇ ਚਲਾਨ ਕੱਟਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ।

ਨਗਰ ਨਿਗਮ ਵਲੋਂ ਪਹਿਲਾਂ ਹੀ ਸ਼ਹਿਰ ਦੇ ਸਾਰੇ ਦੁਕਾਨਦਾਰਾਂ ਤੇ ਸਬਜ਼ੀ ਵਿਕਰੇਤਾਵਾਂ ਨੂੰ ਚਿਤਾਵਨੀ ਦਿੱਤੀ ਜਾ ਚੁੱਕੀ ਹੈ ਕਿ ਜੇਕਰ ਮੰਗਲਵਾਰ ਤੋਂ ਪਾਲੀਥੀਨ ਦਿਖਾਈ ਦਿੱਤਾ ਤਾਂ ਉਨ੍ਹਾਂ ਤੋਂ ਹੋਰ ਜ਼ਿਆਦਾ ਨਹੀਂ ਕਿਹਾ ਜਾਵੇਗਾ, ਸਗੋਂ ਉਨ੍ਹਾਂ ਦੇ ਸਿੱਧੇ ਚਲਾਨ ਕੀਤੇ ਜਾਣਗੇ। ਨਿਗਮ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਦੁਕਾਨਦਾਰ ਸਾਮਾਨ ਦੇਣਾ ਚਾਹੁੰਦੇ ਹਨ ਤਾਂ ਉਹ ਜੂਟ ਦੇ ਥੈਲਿਆਂ ਜਾਂ ਕੱਪੜਿਆਂ ਦੇ ਥੈਲਿਆਂ ‘ਚ ਦੇ ਦੇਣ। ਸਿੰਗਲ ਯੂਜ਼ ਪੋਲੀਥੀਨ ਨੂੰ ਕਿਸੇ ਵੀ ਹਾਲਤ ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸ਼ਹਿਰ ਨੂੰ ਪੋਲੀਥੀਨ ਮੁਕਤ ਕਰਨ ਲਈ ਨਗਰ ਨਿਗਮ ਨੇ ਜ਼ਿੰਦਗੀ ਕੋ ਹਾਂ, ਪਾਲੀਥੀਨ ਕੋ ਨਾ ਦੇ ਨਾਅਰੇ ਨਾਲ ਸ਼ਹਿਰ ਚ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਵਿਚ ਨਿਗਮ ਅਧਿਕਾਰੀਆਂ ਦੇ ਨਾਲ-ਨਾਲ ਸਿਹਤ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਆਪਣੀ ਭੂਮਿਕਾ ਨਿਭਾਉਣਗੇ। ਸ਼ਹਿਰ ਨੂੰ ਪੋਲੀਥੀਨ ਮੁਕਤ ਬਣਾਉਣ ਦੀ ਜ਼ਿੰਮੇਵਾਰੀ ਸਾਰਿਆਂ ਨੂੰ ਦਿੱਤੀ ਗਈ ਹੈ।

ਨਗਰ ਨਿਗਮ ਦੇ ਕਮਿਸ਼ਨਰ ਦਵਿੰਦਰ ਸਿੰਘ ਨੇ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਨੂੰ ਪੋਲੀਥੀਨ-ਪਲਾਸਟਿਕ ਕੂੜੇ ਤੋਂ ਮੁਕਤ ਕਰਨ ਲਈ ਅੱਗੇ ਆਉਣ। ਉਨ੍ਹਾਂ ਬੀਤੇ ਦਿਨ ਪਾਲੀਥੀਨ ਦੀ ਵਰਤੋਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਜਲੰਧਰ ਵਿਖੇ ਦੁਕਾਨਦਾਰਾਂ ਦੀਆਂ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ, ਗੈਰ ਸਰਕਾਰੀ ਸੰਗਠਨਾਂ ਦੇ ਅਧਿਕਾਰੀਆਂ ਆਦਿ ਨਾਲ ਮੀਟਿੰਗ ਕੀਤੀ ਅਤੇ ਵਰਕਸ਼ਾਪ ਲਗਾ ਕੇ ਇਸ ਦੇ ਨਾਕਾਰਾਤਮਕ ਪ੍ਰਭਾਵਾਂ ਤੋਂ ਜਾਣੂ ਕਰਵਾਇਆ।

ਉਨ੍ਹਾਂ ਸਾਰਿਆਂ ਨੂੰ ਕਿਹਾ ਕਿ ਉਹ ਪੋਲੀਥੀਨ ਦੀ ਵਰਤੋਂ ਬੰਦ ਕਰ ਦੇਣ। ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਤੁਸੀਂ ਘਰੋਂ ਕੁਝ ਵੀ ਖਰੀਦਣ ਲਈ ਬਾਹਰ ਜਾਂਦੇ ਹੋ ਤਾਂ ਆਪਣੇ ਨਾਲ ਕੱਪੜੇ ਦਾ ਬੈਗ ਲੈ ਕੇ ਜਾਣ ਦੀ ਆਦਤ ਪਾਉਣ।

Leave a Reply

Your email address will not be published.