ਕਿਸਾਨਾਂ ਨੂੰ ਮਿਲਣ ਵਾਲੇ 2000 ਰੁਪਏ ਬਾਰੇ ਆਈ ਜ਼ਰੂਰੀ ਖ਼ਬਰ, ਹੁਣ ਮੋਦੀ ਸਰਕਾਰ ਕਰ ਸਕਦੀ ਹੈ ਇਹ ਕੰਮ….

ਸਮਾਜ

ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਦੀ ਆਰਥਿਕ ਮਦਦ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦਾ ਲਾਭ ਵੀ ਕਈ ਕਿਸਾਨਾਂ ਨੂੰ ਮਿਲਿਆ ਹੈ। ਜੇਕਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਗੱਲ ਕਰੀਏ ਤਾਂ ਇਹ ਕੇਂਦਰ ਸਰਕਾਰ ਦੀ ਇਕ ਵਿਸ਼ੇਸ਼ ਯੋਜਨਾ ਹੈ। ਹਾਲਾਂਕਿ ਇਸ ਸਕੀਮ ਦੀ ਰਾਸ਼ੀ ਕਿਸਾਨਾਂ ਨੂੰ ਕਿਸ਼ਤਾਂ ਵਿਚ ਦਿੱਤੀ ਜਾਂਦੀ ਹੈ, ਪਰ ਇਸ ਨੂੰ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ।

ਇਸ ਯੋਜਨਾ ਦਾ ਲਾਭ ਦੇਸ਼ ਦੇ 10 ਕਰੋੜ ਤੋਂ ਜ਼ਿਆਦਾ ਕਿਸਾਨਾਂ ਨੂੰ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਹੁਣ ਤੱਕ ਸਰਕਾਰ ਵੱਲੋਂ ਕਿਸਾਨਾਂ ਨੂੰ 2 ਹਜ਼ਾਰ ਰੁਪਏ ਦੀਆਂ 11 ਕਿਸ਼ਤਾਂ ਦਿੱਤੀਆਂ ਜਾ ਚੁੱਕੀਆਂ ਹਨ। ਹੁਣ ਸਰਕਾਰ ਜਲਦ ਹੀ 12ਵੀਂ ਕਿਸ਼ਤ ਜਾਰੀ ਕਰਨ ਜਾ ਰਹੀ ਹੈ।

ਮਨੀਕੰਟਰੋਲ ਦੀ ਇਕ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ ਇਸ ਮਹੀਨੇ ਦੇ ਆਖਰੀ ਹਫਤੇ ਜਾਂ ਸਤੰਬਰ ਦੇ ਸ਼ੁਰੂ ਵਿਚ ਆ ਸਕਦੀ ਹੈ। ਹਾਲਾਂਕਿ, ਸਰਕਾਰ ਨੇ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। ਸਰਕਾਰ ਨੇ 31 ਮਈ ਨੂੰ 11 ਵੀਂ ਕਿਸ਼ਤ ਦੇ ਪੈਸੇ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੇ ਸਨ। ਇਸ ਯੋਜਨਾ ਤਹਿਤ ਸਰਕਾਰ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਕਿਸ਼ਤਾਂ ਵਿੱਚ 6 ਹਜ਼ਾਰ ਰੁਪਏ ਦਿੰਦੀ ਹੈ।

ਤੁਹਾਨੂੰ ਦੋ ਕਿਸ਼ਤਾਂ ਵਿੱਚ ਪੈਸੇ ਮਿਲਣਗੇ
11ਵੀਂ ਕਿਸ਼ਤ ਦਾ ਪੈਸਾ ਦੇਸ਼ ਦੇ ਬਹੁਤ ਸਾਰੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਨਹੀਂ ਪਹੁੰਚਿਆ। ਜਿਸ ਦੇ ਕਈ ਕਾਰਨ ਸਨ। ਜਿਨ੍ਹਾਂ ਕਿਸਾਨਾਂ ਦੇ ਦਸਤਾਵੇਜ਼ ਸਹੀ ਹਨ, ਉਨ੍ਹਾਂ ਕਿਸਾਨਾਂ ਨੂੰ ਹੁਣ 12ਵੀਂ ਕਿਸ਼ਤ ਦੇ ਨਾਲ-ਨਾਲ 11ਵੀਂ ਕਿਸ਼ਤ ਦੇ ਪੈਸੇ ਵੀ ਮਿਲ ਸਕਦੇ ਹਨ। ਇਸ ਤਰ੍ਹਾਂ ਸਰਕਾਰ ਇਸ ਵਾਰ 2 ਹਜ਼ਾਰ ਰੁਪਏ ਦੀ ਥਾਂ 4 ਹਜ਼ਾਰ ਰੁਪਏ ਉਨ੍ਹਾਂ ਦੇ ਖਾਤੇ ਚ ਪਾ ਸਕਦੀ ਹੈ।

ਕਿਸ਼ਤ ਬੰਦ ਹੋਣ ਦਾ ਕਾਰਨ
ਕਿਸਾਨਾਂ ਦੇ ਖਾਤੇ ਚ 11ਵੀਂ ਕਿਸ਼ਤ ਬੰਦ ਕਰਨ ਦੇ ਕਈ ਕਾਰਨ ਹੋ ਸਕਦੇ ਹਨ। ਉਦਾਹਰਣ ਦੇ ਤੌਰ ਤੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਚ ਰਜਿਸਟ੍ਰੇਸ਼ਨ ਕਰਦੇ ਸਮੇਂ ਕਿਸੇ ਵੀ ਜਾਣਕਾਰੀ ਨੂੰ ਭਰਨ ਚ ਗਲਤੀ ਕਰਨਾ, ਤੁਹਾਡਾ ਪਤਾ ਜਾਂ ਬੈਂਕ ਖਾਤੇ ਦੀ ਜਾਣਕਾਰੀ ਗਲਤ ਹੋ ਸਕਦੀ ਹੈ। ਇਸ ਤੋਂ ਇਲਾਵਾ ਸੁਧਾਰ ਪੈਡਿੰਗ ਸੂਬਾ ਸਰਕਾਰ ਵੱਲੋਂ ਕੀਤੇ ਜਾਣ ‘ਤੇ ਵੀ ਪੈਸਾ ਨਹੀਂ ਆਵੇਗਾ।

ਇਨ੍ਹਾਂ ਤੋਂ ਇਲਾਵਾ ਆਧਾਰ ਨਾਲ ਸੀਡਿੰਗ ਨਾ ਕਰਨ, ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀ ਐੱਫ ਐੱਮ ਐੱਸ) ਰਿਕਾਰਡ ਸਵੀਕਾਰ ਨਾ ਹੋਣ ਜਾਂ ਬੈਂਕ ਫੰਡ ਅਵੈਧ ਹੋਣ ਤੇ ਵੀ ਐੱਨ ਪੀ ਸੀ ਆਈ ਚ ਪੈਸਾ ਫਸ ਸਕਦਾ ਹੈ। ਇਹ ਦੇਖਣ ਲਈ ਕਿ ਤੁਹਾਡੇ ਵੱਲੋਂ ਭਰੀ ਗਈ ਜਾਣਕਾਰੀ ਸਹੀ ਹੈ ਜਾਂ ਨਹੀਂ, ਤੁਹਾਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਧਿਕਾਰਤ ਵੈੱਬਸਾਈਟ pmkisan.gov.in ‘ਤੇ ਜਾਣਾ ਪਏਗਾ।

ਇਸ ਤਰ੍ਹਾਂ ਚੈੱਕ ਕਰੋ
ਸਭ ਤੋਂ ਪਹਿਲਾਂ, pmkisan .gov .in ਅਧਿਕਾਰਤ ਵੈਬਸਾਈਟ ‘ਤੇ ਜਾਓ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕੀ ਜਾਣਕਾਰੀ ਸਹੀ ਢੰਗ ਨਾਲ ਭਰੀ ਗਈ ਹੈ। ਇੱਥੇ ਤੁਹਾਨੂੰ ਸੱਜੇ ਪਾਸੇ ਫਾਰਮਰਜ਼ ਕਾਰਨਰ ਲਿਖਿਆ ਨਜ਼ਰ ਆਵੇਗਾ। ਇਸ ‘ਤੇ ਕਲਿੱਕ ਕਰੋ। ਇਸ ਤੋਂ ਬਾਅਦ ਬੈਨੀਫਿਸ਼ਅਰੀ ਸਟੇਟਸ ‘ਤੇ ਕਲਿੱਕ ਕਰੋ। ਅਜਿਹਾ ਕਰਨ ਨਾਲ ਤੁਹਾਨੂੰ ਆਧਾਰ ਨੰਬਰ, ਖਾਤਾ ਨੰਬਰ ਅਤੇ ਫੋਨ ਨੰਬਰ ਦਾ ਵਿਕਲਪ ਦਿਖਾਈ ਦੇਵੇਗਾ।

ਆਧਾਰ ਨੰਬਰ ਦਰਜ ਕਰੋ ਅਤੇ ਡੇਟਾ ਪ੍ਰਾਪਤ ਕਰੋ ‘ਤੇ ਕਲਿੱਕ ਕਰੋ। ਅਜਿਹਾ ਕਰਨ ‘ਤੇ, ਤੁਹਾਡੀ ਸਾਰੀ ਜਾਣਕਾਰੀ ਅਤੇ ਤੁਹਾਨੂੰ ਪ੍ਰਾਪਤ ਹੋਈਆਂ ਪ੍ਰਧਾਨ ਮੰਤਰੀ ਕਿਸਾਨ ਦੀਆਂ ਕਿਸ਼ਤਾਂ ਦਾ ਵੇਰਵਾ ਇੱਥੇ ਦਿਖਾਈ ਦੇਵੇਗਾ। ਇਹ ਦੇਖਣ ਲਈ ਏਥੇ ਚੈੱਕ ਕਰੋ ਕੀ ਤੁਹਾਡੇ ਵੱਲੋਂ ਪ੍ਰਦਾਨ ਕੀਤੀ ਸਾਰੀ ਜਾਣਕਾਰੀ ਸਹੀ ਹੈ। ਜੇ ਕੋਈ ਜਾਣਕਾਰੀ ਗਲਤ ਹੈ, ਤਾਂ ਤੁਸੀਂ ਇਸਨੂੰ ਠੀਕ ਕਰ ਸਕਦੇ ਹੋ।

Leave a Reply

Your email address will not be published.