ਹੁਣ ਭਗਵੰਤ ਮਾਨ ਸਰਕਾਰ ਕਰਨ ਜਾਂ ਰਹੀ ਹੈ ਵੱਡਾ ਐਲਾਨ, ਏਨਾ ਲੋਕਾਂ ਨੂੰ ਮਿਲੇਗੀ ਮੁਫ਼ਤ….

ਸਮਾਜ

ਸਰਕਾਰ ਪ੍ਰਵਾਸੀਆਂ ਨੂੰ ਤੋਹਫ਼ੇ ਦੇਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਰਾਜ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ‘ਤੇ ਪ੍ਰਵਾਸੀ ਬਜ਼ੁਰਗਾਂ ਨਾਗਰਿਕਾਂ ਨੂੰ ਮੁਫਤ ਯਾਤਰਾ ਦੀ ਸਹੂਲਤ ਦੇਵੇਗੀ। ਇਸ ਦੇ ਨਾਲ ਹੀ ਸੂਬਾ ਸਰਕਾਰ ਛੇਤੀ ਹੀ ਪ੍ਰਵਾਸੀ ਪਾਲਿਸੀ ਬਣਾਏਗੀ। ਐਨਆਰਆਈ ਵਿਵਾਦਾਂ ਦੇ ਨਿਪਟਾਰੇ ਲਈ ਲੋਕ ਅਦਾਲਤਾਂ ਲਗਾਉਣ ਲਈ ਯਤਨ ਤੇਜ਼ ਕੀਤੇ ਜਾਣਗੇ।

ਐਨਆਰਆਈ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਰਕਾਰ ਪਿਛਲੇ ਕੁਝ ਸਾਲਾਂ ਵਿੱਚ ਐਨਆਰਆਈ ਸਭਾ ਵੱਲੋਂ ਕੀਤੇ ਕੰਮਾਂ ਦੀ ਸਮੀਖਿਆ ਵੀ ਕਰੇਗੀ। ਸੂਬੇ ਦੇ ਓਵਰਸੀਜ਼ ਇੰਡੀਅਨ ਅਫੇਅਰਜ਼ ਮੰਤਰੀ ਧਾਲੀਵਾਲ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਐਨਆਰਆਈ ਵਿਭਾਗ ਅਤੇ ਐਨਆਰਆਈ ਕਮਿਸ਼ਨ ਫੋਰਮ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਵੀਂ ਐਨਆਰਆਈ ਡਰਾਫਟ ਨੀਤੀ ਬਾਰੇ ਵਿਚਾਰ ਵਟਾਂਦਰੇ ਕੀਤੇ।

ਮੀਟਿੰਗ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਵਾਸੀ ਪੰਜਾਬੀ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਨਾਲ ਜੋੜਨ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸੇ ਤਰਜ਼ ‘ਤੇ ਸਰਕਾਰ ਬਜ਼ੁਰਗਾਂ ਲਈ ਵੀ ਇਕ ਯੋਜਨਾ ਤਿਆਰ ਕਰ ਰਹੀ ਹੈ, ਜਿਸ ਤਹਿਤ ਪ੍ਰਵਾਸੀ ਪੰਜਾਬੀ ਬਜ਼ੁਰਗਾਂ ਨੂੰ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ‘ਤੇ ਮੁਫ਼ਤ ਯਾਤਰਾ ਦੀ ਸਹੂਲਤ ਦਿੱਤੀ ਜਾਵੇਗੀ।

ਸਿਵਲ ਲੋਕ ਅਦਾਲਤਾਂ ਦੀ ਤਰਜ਼ ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਵਾਸੀ ਪੰਜਾਬੀਆਂ ਨੂੰ ਵੱਡੀ ਰਾਹਤ ਦੇਣ ਲਈ ਐਨਆਰਆਈ ਲੋਕ ਅਦਾਲਤਾਂ ਲਗਾਉਣ ਦਾ ਉਪਰਾਲਾ ਕੀਤਾ ਜਾਵੇਗਾ। ਇਨ੍ਹਾਂ ਅਦਾਲਤਾਂ ਵਿਚ ਵਿਸ਼ੇਸ਼ ਤੌਰ ‘ਤੇ ਜ਼ਮੀਨੀ ਅਤੇ ਵਿਆਹ ਸਬੰਧੀ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ, ਜਿਸ ਨੂੰ ਕਾਨੂੰਨੀ ਤੌਰ ‘ਤੇ ਮਾਨਤਾ ਦਿੱਤੀ ਜਾਵੇਗੀ। ਮੰਤਰੀ ਨੇ ਪਿਛਲੇ ਸਾਲਾਂ ਦੌਰਾਨ ਐਨਆਰਆਈ ਸਭਾ ਜਲੰਧਰ ਵੱਲੋਂ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।

ਮੀਟਿੰਗ ਵਿੱਚ ਹਰੇਕ ਜ਼ਿਲ੍ਹੇ ਵਿੱਚ, PCS ਅਧਿਕਾਰੀਆਂ ਨੂੰ ਨੋਡਲ ਅਧਿਕਾਰੀ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਵਾਨਗੀ ਲਈ ਅਰਜ਼ੀ ਭੇਜੀ ਗਈ। ਇਸ ਫੈਸਲੇ ਨਾਲ ਜ਼ਿਲਾ ਪੱਧਰ ‘ਤੇ ਹੀ ਐੱਨ ਆਰ ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ‘ਚ ਮਦਦ ਮਿਲੇਗੀ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਤੌਰ ‘ਤੇ ਐੱਨ ਆਰ ਆਈ ਦੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਲਈ ਅਜਿਹਾ ਕਾਨੂੰਨੀ ਬਦਲਾਅ ਕਰਨ ਦਾ ਫੈਸਲਾ ਕੀਤਾ ਗਿਆ ਕਿ ਐੱਨ ਆਰ ਆਈ ਦੀ ਜ਼ਮੀਨ ‘ਤੇ ਕਬਜ਼ਾ ਨਹੀਂ ਕੀਤਾ ਜਾ ਸਕਦਾ।

ਮੀਟਿੰਗ ਵਿਚ ਇਹ ਵੀ ਫੈਸਲਾ ਲਿਆ ਗਿਆ ਕਿ ਐਡਵੋਕੇਟ ਜਨਰਲ ਦੇ ਦਫਤਰ ਤੋਂ ਵਕੀਲਾਂ ਦਾ ਇਕ ਪੈਨਲ ਬਣਾਇਆ ਜਾਵੇਗਾ ਜੋ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਏਗਾ। ਲੋੜ ਪੈਣ ਤੇ ਪ੍ਰਵਾਸੀ ਭਾਰਤੀ ਇਨ੍ਹਾਂ ਵਕੀਲਾਂ ਤੋਂ ਕਾਨੂੰਨੀ ਮਦਦ ਲੈ ਸਕਣਗੇ।

Leave a Reply

Your email address will not be published.