ਹੁਣ ਏਨਾ ਲੋਕਾਂ ਨੂੰ ਘਰ ਬੈਠੇ ਮਿਲੇਗੀ ਪੈਨਸ਼ਨ, ਮਾਨ ਸਰਕਾਰ ਨੇ ਕਰਤਾ ਵੱਡਾ ਐਲਾਨ

ਸਮਾਜ

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ ਨੂੰ ਘਰ ‘ਚ ਹੀ ਬੁਢਾਪਾ ਪੈਨਸ਼ਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਬੈਂਕਾਂ ਦੀਆਂ ਕਤਾਰਾਂ ਵਿਚ ਖੜ੍ਹੇ ਹੋਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਬਜ਼ੁਰਗਾਂ ਨੂੰ ਘਰ ਬੈਠੇ ਬੁਢਾਪਾ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਕੰਪਨੀ ਨਾਲ ਵਿਚਾਰ ਵਟਾਂਦਰੇ ਕੀਤੇ ਗਏ ਹਨ ਅਤੇ ਮਹੀਨੇ ਦੇ ਪਹਿਲੇ ਤਿੰਨ ਦਿਨਾਂ ਵਿੱਚ, ਬਜ਼ੁਰਗਾਂ ਨੂੰ ਉਨ੍ਹਾਂ ਦੀ ਪੈਨਸ਼ਨ ਮਿਲੇਗੀ ਅਤੇ ਕਰਮਚਾਰੀ ਖੁਦ ਉਨ੍ਹਾਂ ਨੂੰ ਸੌਂਪਣਗੇ।

ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਜਿਨ੍ਹਾਂ ਦੀ ਪੈਨਸ਼ਨ ਗਲਤ ਤਰੀਕੇ ਨਾਲ ਅਟੈਚ ਕੀਤੀ ਗਈ ਹੈ, ਉਨ੍ਹਾਂ ਦੀ ਪੈਨਸ਼ਨ ਵੀ ਬੰਦ ਕਰ ਦਿੱਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਇੱਕ ਹੋਰ ਐਲਾਨ ਕੀਤਾ ਕਿ ਸੋਕੇ ਨਾਲ ਹੋਏ ਨੁ ਕ ਸਾ ਨ ਦਾ ਮੁਆਵਜ਼ਾ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਹੈ ਕਿ ਕਿਸਾਨ ਅਤੇ ਮਜ਼ਦੂਰ ਦਾ ਆਪਸ ‘ਚ ਨਹੁੰ-ਮਾਸ ਦਾ ਰਿਸ਼ਤਾ ਹੈ। ਇਸ ਲਈ ਅਸੀਂ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਵਾਂਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਗੁਲਾਬੀ ਸੁੰਡੀ ਨਾਲ ਤਬਾਹ ਹੋਏ ਨਰਮੇ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਤਬਾਹ ਹੋਣ ਨਾਲ ਮਜ਼ਦੂਰਾਂ ਦਾ ਵੀ ਨੁ ਕ ਸਾ ਨ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਮਜ਼ਦੂਰੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਲਈ ਵਰਕਰਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ।

ਜੇ ਤੁਸੀਂ ਹਰ ਰੋਜ਼ ਸਭ ਤੋਂ ਪਹਿਲਾਂ ਤਾਜ਼ਾ ਖ਼ਬਰਾਂ ਦੇਖਣਾ ਚਾਹੁੰਦੇ ਹੋ ਤਾਂ ਤੁਰੰਤ ਸਾਡੇ ਪੇਜ ਨੂੰ ਲਾਈਕ ਕਰੋ ਅਤੇ ਫਾਲੋ ਕਰੋ ਤਾਂ ਜੋ ਸਾਡੇ ਵੱਲੋਂ ਤੁਹਾਨੂੰ ਦਿੱਤੀ ਜਾਣ ਵਾਲੀ ਹਰ ਨਵੀਂ ਖਬਰ ਜਾਂ ਹੋਰ ਅਪਡੇਟ ਸਭ ਤੋਂ ਪਹਿਲਾਂ ਤੁਹਾਡੇ ਤੱਕ ਪਹੁੰਚ ਸਕੇ। ਇਸ ਲਈ ਹੁਣੇ ਸਾਡੇ ਪੇਜ ਨੂੰ ਲਾਈਕ ਕਰੋ ਅਤੇ ਇਸਨੂੰ ਫੋਲੋ ਕਰੋ ਅਤੇ ਉਹਨਾਂ ਲੋਕਾਂ ਦਾ ਬਹੁਤ-ਬਹੁਤ ਧੰਨਵਾਦ ਜਿੰਨ੍ਹਾਂ ਨੇ ਇਸਨੂੰ ਲਾਇਕ ਕੀਤਾ ਹੈ।

Leave a Reply

Your email address will not be published.