21 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਿਆ ਜਾਵੇਗਾ ਇਹ ਵੱਡਾ ਫੈਸਲਾ

ਸਮਾਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੇਰਕਾ ਮਿਲਕ ਪਲਾਂਟ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕੀਤਾ ਅਤੇ ਸੂਬੇ ਦੇ ਲੋਕਾਂ ਨੂੰ ਇੱਕ ਹੋਰ ਤੋਹਫ਼ਾ ਦਿੱਤਾ। ਜਾਣਕਾਰੀ ਮੁਤਾਬਕ ਇਹ ਪਲਾਂਟ 105 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਵਿੱਚ ਪ੍ਰਤੀ ਦਿਨ 9 ਲੱਖ ਲੀਟਰ ਦੁੱਧ ਨੂੰ ਪ੍ਰੋਸੈਸ ਕਰਨ ਦੀ ਸਮਰੱਥਾ ਹੈ। ਇਸ ਤੋਂ ਇਲਾਵਾ ਹੁਣ ਕੈਬਨਿਟ ਦੀ ਮੀਟਿੰਗ ਨੂੰ ਲੈਕੇ ਅਹਿਮ ਖ਼ਬਰ ਸਾਹਮਣੇ ਆਈ ਹੈ।

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 21 ਅਕਤੂਬਰ, 2022 ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਕੱਚੇ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਰਕਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਕਰ ਚੁੱਕੀ ਹੈ, ਪਰ ਠੇਕਾ ਮੁਲਾਜ਼ਮ ਤੇ ਕੱਚੇ ਮੁਲਾਜ਼ਮ ਇਸ ਦਾ ਫ਼ੈਸਲਾ ਹੋਣ ਦੀ ਉਡੀਕ ਕਰ ਰਹੇ ਹਨ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਕੱਚੇ ਮੁਲਾਜ਼ਮ/ਠੇਕਾ ਮੁਲਾਜ਼ਮ ਵੱਖ-ਵੱਖ ਥਾਵਾਂ ‘ਤੇ ਪੱਕੇ ਹੋਣ ਦੇ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਦੀਆਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਤੁਰੰਤ ਸਾਡੇ ਪੇਜ ਨੂੰ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਪਹਿਲਾਂ ਤੁਹਾਡੇ ਤੱਕ ਪਹੁੰਚ ਜਾਵੇ | ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁ ਕ ਸਾ ਨ ਹੋਵੇ|

Leave a Reply

Your email address will not be published. Required fields are marked *